ਵਿਦਿਆਰਥੀਆਂ ਨੂੰ ਧਮਕਾਉਣ ਵਾਲਾ ਮੁਲਜ਼ਮ ਗ੍ਰਿਫ਼ਤਾਰ
Tuesday, Jul 16, 2024 - 06:04 PM (IST)
ਅੰਮ੍ਰਿਤਸਰ (ਜ.ਬ.)-ਕਾਲਜ ਦੇ ਵਿਦਿਆਰਥੀਆਂ ਨੂੰ ਸਿਗਰਟ ਪੀਣ ਤੋਂ ਰੋਕਣ ਅਤੇ ਧਮਕਾਉਣ ਵਾਲੇ ਇਕ ਮੁਲਜ਼ਮ ਖ਼ਿਲਾਫ਼ ਦਰਜ ਮਾਮਲੇ ਦੀ ਪੈਰਵਾਈ ਕਰਦਿਆਂ ਥਾਣਾ ਛੇਹਰਟਾ ਦੀ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸਿਗਰਟ ਦੀ ਵਰਤੋਂ ਕਰਨ ’ਤੇ ਬਾਹਾਂ ਵੱਢਣ ਦੀ ਧਮਕੀਆਂ ਦੇਣ ਵਾਲੇ ਗੁਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਘੰਣੂਪੁਰ ਕਾਲੇ ਨੂੰ ਗ੍ਰਿਫਤਾਰ ਕਰ ਕੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ
ਜਾਣਕਾਰੀ ਦਿੰਦਿਆ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਦਾਲਤ ਵਿਖੇ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਗੁਆਂਢੀਆਂ ਦੇ ਘਰ ਖੇਡਣ ਗਈ 8 ਸਾਲਾ ਬੱਚੀ ਨਾਲ ਵਾਪਰਿਆ ਭਾਣਾ, ਮਿਲੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8