ਪੁਲਸ ਹਿਰਾਸਤ ’ਚੋਂ ਫਰਾਰ ਹੋਣ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਕਾਬੂ

Sunday, Jun 28, 2026 - 12:30 PM (IST)

ਪੁਲਸ ਹਿਰਾਸਤ ’ਚੋਂ ਫਰਾਰ ਹੋਣ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਕਾਬੂ

ਚੂੰਨੀ / ਬਡਾਲੀ ਆਲਾ ਸਿੰਘ (ਸ਼ਰਮਾ): ਥਾਣਾ ਬਡਾਲੀ ਆਲਾ ਸਿੰਘ ਦੀ ਪੁਲਸ ਨੇ ਹਿਰਾਸਤ ’ਚੋਂ ਫਰਾਰ ਹੋਣ ਦੀ ਕੋਸ਼ਿਸ਼ ਕਰਨ ਵਾਲੇ ਇਕ ਮੁਲਜ਼ਮ ਨੂੰ ਮੁੜ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਅਨੁਸਾਰ ਏ.ਐੱਸ.ਆਈ. ਬਿਕਰਮਜੀਤ ਸਿੰਘ ਪੁਲਸ ਚੌਕੀ ਚੂੰਨੀ ਕਲਾਂ ਨੇ ਦੱਸਿਆ ਕਿ ਮੁਕੱਦਮਾ ਨੰਬਰ 140, ਮਿਤੀ 24 ਜੂਨ 2026 ਅਧੀਨ ਧਾਰਾ 305 ਅਤੇ 331(3) ਬੀ.ਐੱਨ.ਐੱਸ. ਤਹਿਤ ਨਾਮਜ਼ਦ ਕਥਿਤ ਮੁਲਜ਼ਮ ਨੂੰ ਮਾਣਯੋਗ ਅਦਾਲਤ ਵੱਲੋਂ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

ਪੁਲਸ ਰਿਮਾਂਡ ਦੌਰਾਨ ਪੁੱਛਗਿੱਛ ਤੋਂ ਬਾਅਦ ਜਦੋਂ ਮੁਲਜ਼ਮ ਨੂੰ ਥਾਣਾ ਹਵਾਲਾਤ ਵਿਚ ਬੰਦ ਕਰਨ ਲਈ ਪੁਲਸ ਪਾਰਟੀ ਗੱਡੀ ਵਿਚ ਬਿਠਾ ਕੇ ਲੈ ਜਾ ਰਹੀ ਸੀ, ਤਾਂ ਰਸਤੇ ਵਿਚ ਮੁਲਜ਼ਮ ਹਰਮਨਪ੍ਰੀਤ ਸਿੰਘ ਨੇ ਏ.ਐੱਸ.ਆਈ. ਬਿਕਰਮਜੀਤ ਸਿੰਘ ਨੂੰ ਧੱਕਾ ਮਾਰ ਦਿੱਤਾ। ਉਹ ਮੌਕੇ ਦਾ ਫਾਇਦਾ ਚੁੱਕਦਿਆਂ ਦਾਣਾ ਮੰਡੀ ਚੂੰਨੀ ਕਲਾਂ ਨੇੜੇ ਸੰਘਣੀਆਂ ਝਾੜੀਆਂ ਵੱਲ ਭੱਜ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

ਏ.ਐੱਸ.ਆਈ. ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਹਿਰਾਸਤ ਵਿਚੋਂ ਭੱਜਣ ਦੇ ਦੋਸ਼ ਹੇਠ ਧਾਰਾ 262 ਬੀ.ਐੱਨ.ਐੱਸ. ਤਹਿਤ ਇਕ ਹੋਰ ਵੱਖਰਾ ਮਾਮਲਾ ਦਰਜ ਕੀਤਾ ਗਿਆ। ਹਾਲਾਂਕਿ, ਪੁਲਸ ਪਾਰਟੀ ਨੇ ਤੁਰੰਤ ਮੁਸਤੈਦੀ ਦਿਖਾਉਂਦਿਆਂ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਫਰਾਰ ਹੋਏ ਮੁਲਜ਼ਮ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁਲਸ ਦਾ ਵੱਡਾ ਐਕਸ਼ਨ, DIG ਬਾਰਡਰ ਰੇਂਜ ਹਰਮਨਬੀਰ ਸਿੰਘ ਨੇ ਲਿਆ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News