ਗੁਰਦੁਆਰਾ ਸ੍ਰੀ ਕੰਧ ਸਾਹਿਬ ਰਾਹੀਂ ਅਚਲੀ ਗੇਟ ਨੂੰ ਜਾਂਦੇ ਰਸਤੇ ’ਤੇ ਦੋਪਹੀਆ ਵਾਹਨਾਂ ਨੂੰ ਲਿਜਾਣ ’ਤੇ ਲੱਗੀ ਪਾਬੰਦੀ
Sunday, Sep 13, 2026 - 11:22 AM (IST)
ਬਟਾਲਾ (ਸਾਹਿਲ)-18 ਸਤੰਬਰ ਨੂੰ ਬਟਾਲਾ ਵਿਖੇ ਧੂਮਧਾਮ ਨਾਲ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸ੍ਰੀ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਮੁੱਖ ਰੱਖਦਿਆਂ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਤੇ ਟ੍ਰੈਫਿਕ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦਿਆਂ ਐੱਸ. ਐੱਸ. ਪੀ. ਬਟਾਲਾ ਡਾਕਟਰ ਮਹਿਤਾਬ ਸਿੰਘ ਦੇ ਆਦੇਸ਼ਾਂ ’ਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਾਲੀ ਗਲੀ ਤੋਂ ਅਚਲੀ ਗੇਟ ਜਾਣ ਵਾਲੇ ਰਸਤੇ ’ਤੇ ਦੋਪਹੀਆ ਵਾਹਨਾਂ ਦੇ ਲੰਘਣ ’ਤੇ ਮੁਕੰਮਲ ਪਾਬੰਦੀ ਲਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
ਇਸ ਤਹਿਤ ਟ੍ਰੈਫਿਕ ਪੁਲਸ ਵੱਲੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇੜੇ ਸੜਕ ’ਤੇ ਬੈਰੀਕੇਡ ਲਾ ਕੇ ਪੁਲਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ, ਤਾਂ ਜੋ ਕੋਈ ਵੀ ਦੋਪਹੀਆ ਵਾਹਨ ਅਚਲੀ ਗੇਟ ਵੱਲ ਨਾ ਜਾ ਸਕੇ। ਐੱਸ. ਐੱਸ. ਪੀ. ਬਟਾਲਾ ਨੇ ਸ਼ਹਿਰ ਵਾਸਿਆਂ ਨੂੰ ਟ੍ਰੈਫਿਕ ਵਿਵਸਥਾ ਬਣਾਏ ਰੱਖਣ ਲਈ ਪੁਲਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ
ਇਸ ਤੋਂ ਇਲਾਵਾ ਈ-ਰਿਕਸ਼ਾ ਚਾਲਕਾਂ ਨੂੰ ਵੀ ਆਪਣੇ ਵਾਹਨ ਅਚਲੀ ਗੇਟ ਦੇ ਅੰਦਰ ਨਾ ਲੈ ਕੇ ਜਾਣ ਅਤੇ ਸੰਗਤਾਂ ਨੂੰ ਬਾਹਰ ਹੀ ਉਤਾਰਨ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਸ਼ਰਧਾਲੂ ਆਸਾਨੀ ਨਾਲ ਪੈਦਲ ਚੱਲ ਕੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕਣ ਅਤੇ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
