ਨੌਜਵਾਨਾਂ ਨੂੰ ਅਮਰੀਕਾ ਭੇਜਣ ਵਾਲੇ ਏਜੰਟਾਂ ''ਤੇ ਕਾਰਵਾਈ ਸ਼ੁਰੂ, ਪਰਚਾ ਦਰਜ, ਸੀਲ ਕਰ ''ਤੇ ਦਫ਼ਤਰ

Friday, Feb 07, 2025 - 06:23 PM (IST)

ਨੌਜਵਾਨਾਂ ਨੂੰ ਅਮਰੀਕਾ ਭੇਜਣ ਵਾਲੇ ਏਜੰਟਾਂ ''ਤੇ ਕਾਰਵਾਈ ਸ਼ੁਰੂ, ਪਰਚਾ ਦਰਜ, ਸੀਲ ਕਰ ''ਤੇ ਦਫ਼ਤਰ

ਅੰਮ੍ਰਿਤਸਰ(ਗੁਰਪ੍ਰੀਤ)- ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਅਮਰੀਕਾ ਭੇਜਣ ਵਾਲੇ ਟ੍ਰੈਵਲ ਏਜੰਟ ਵਿਰੁੱਧ ਪੰਜਾਬ 'ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ  ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦਿੱਤੀ ਹੈ। ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਇਸ ਲਈ ਏਜੰਟਾਂ ਦੀ ਛਾਪੇਮਾਰੀ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜ਼ਿਲ੍ਹਿਆਂ ਵਿਚ ਭੇਜੀਆਂ ਜਾ ਰਹੀਆਂ ਹਨ। ਐੱਸ. ਐੱਸ. ਪੀ. ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਟ੍ਰੈਵਲ ਏਜੰਟ ਖ਼ਿਲਾਫ਼ ਸ਼ਿਕਾਇਤ ਆਉਂਦੀ ਹੈ, ਉਸ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਇੱਥੇ ਦੱਸ ਦੇਈਏ ਕਿ ਅਮਰੀਕਾ ਸਰਕਾਰ ਵੱਲੋਂ 104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ ਜਿਸ 'ਚ ਅੰਮ੍ਰਿਤਸਰ ਦੇ ਪਿੰਡ ਸਲੇਮਪੁਰਾ ਦੇ ਨੌਜਵਾਨ ਦਲੇਰ ਸਿੰਘ ਦੀ ਸ਼ਿਕਾਇਤ 'ਤੇ ਅੰਮ੍ਰਿਤਸਰ ਦਿਹਾਤੀ ਪੁਲਸ ਦੇ ਥਾਣਾ ਰਾਇਆ ਵੱਲੋਂ ਟ੍ਰੈਵਲ ਏਜੰਟ ਸਤਨਾਮ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਅਮਰੀਕਾ ਤੋਂ ਡਿਪੋਰਟ ਹੋਏ ਦਲੇਰ ਸਿੰਘ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਟ੍ਰੈਵਲ ਏਜੰਟ ਵੱਲੋਂ 60 ਲੱਖ ਰੁਪਏ ਲੈ ਕੇ ਗਲਤ ਤਰੀਕੇ ਨਾਲ ਅਮਰੀਕਾ ਭੇਜਿਆ ਗਿਆ ਸੀ, ਜਿਸ ਦੇ ਚਲਦੇ ਪੁਲਸ ਵੱਲੋਂ ਉਸ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟ੍ਰੈਵਲ ਏਜੰਟ ਸਤਨਾਮ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਵਾਰਦਾਤ, ਕੁਝ ਦਿਨ ਪਹਿਲਾਂ ਵਿਦੇਸ਼ੋਂ ਆਏ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਉਨ੍ਹਾਂ ਕਿਹਾ ਕਿ ਹੋਰ ਵੀ ਜਿਹੜੇ ਟ੍ਰੈਵਲ ਏਜੰਟ ਹਨ ਜਿਹੜੇ ਗਲਤ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਦੇ ਹਨ ਜੇਕਰ ਉਸ 'ਤੇ ਕੋਈ ਵੀ ਸ਼ਿਕਾਇਤ ਆਵੇਗੀ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਟ੍ਰੈਵਲ ਏਜੰਟ ਨੂੰ ਕਾਬੂ ਕਰਨ ਵਾਸਤੇ ਵੱਖ-ਵੱਖ ਟੀਮਾਂ ਬਣਾਈਆਂ ਹਨ, ਜਿਹੜੀਆਂ ਛਾਪੇਮਾਰੀ ਕਰ ਰਹੀਆਂ ਹਨ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News