ਨਸ਼ੀਲੀ ਤੇ ਪਾਬੰਦੀਸ਼ੁਦਾ ਦਵਾਈਆਂ ’ਤੇ ਰੋਕ ਲਈ ਤੇਜ਼ ਕੀਤੀ ਕਾਰਵਾਈ : SSP ਆਦਿੱਤਿਆ
Monday, Nov 10, 2025 - 05:23 PM (IST)
ਗੁਰਦਾਸਪੁਰ (ਹਰਮਨ, ਵਿਨੋਦ)- ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਸ ਵੱਲੋਂ ਜ਼ਿਲੇ ਭਰ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ’ਚ ਮੈਡੀਕਲ ਸਟੋਰਾਂ ’ਤੇ ਅਚਾਨਕ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮਾਂ ਨੇ ਫਾਰਮੇਸੀ ਮਾਲਕਾਂ ਦੇ ਰਿਕਾਰਡ, ਸਟਾਕ ਰਜਿਸਟਰ ਅਤੇ ਵਿਕਰੀ ਸਬੰਧੀ ਦਸਤਾਵੇਜ਼ਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਿਰਚਾਂ ਮਾਰ-ਮਾਰ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਰ'ਤਾ ਕਤਲ
ਇਹ ਮੁਹਿੰਮ ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆਂ ਨੇ ਦੱਸਿਆ ਕਿ ਇਸ ਚੈਕਿੰਗ ਦਾ ਮਕਸਦ ਨਸ਼ੀਲੇ ਤੇ ਪਾਬੰਦੀਸ਼ੁਦਾ ਕੈਮੀਕਲ ਵਾਲੀਆਂ ਦਵਾਈਆਂ ਦੀ ਗੈਰਕਾਨੂੰਨੀ ਵਿਕਰੀ ’ਤੇ ਰੋਕ ਲਗਾਉਣਾ ਹੈ। ਪੁਲਸ ਟੀਮਾਂ ਵੱਲੋਂ ਚੈਕਿੰਗ ਦੌਰਾਨ ਕੁਝ ਮੈਡੀਕਲ ਸਟੋਰਾਂ ਤੋਂ ਸ਼ੱਕੀ ਦਵਾਈਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਮੈਡੀਕਲ ਸਟੋਰਾਂ ਦੇ ਸੰਚਾਲਕਾ ਨੂੰ ਹਦਾਇਤ ਕੀਤੀ ਗਈ ਕਿ ਉਹ ਰਜਿਸਟਰ ਅਤੇ ਬਿਲਿੰਗ ਰਿਕਾਰਡ ਸਮੇਤ ਸਾਰੇ ਦਸਤਾਵੇਜ਼ ਮੁਕੰਮਲ ਰੱਖਣ ਅਤੇ ਨਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ! ਇਸ ਯੋਜਨਾ ਤਹਿਤ ਹੁਣ ਕੇਂਦਰ ਨੇ...
ਐੱਸ. ਐੱਸ. ਪੀ. ਨੇ ਕਿਹਾ ਕਿ ਨਸ਼ੇ ਦੀ ਜੜ੍ਹ ’ਤੇ ਵਾਰ ਕਰਨ ਲਈ ਸਿਰਫ਼ ਤਸਕਰਾਂ ਹੀ ਨਹੀਂ, ਸਗੋਂ ਨਸ਼ੀਲੀ ਦਵਾਈਆਂ ਦੀ ਗੈਰ-ਕਾਨੂੰਨੀ ਸਪਲਾਈ ਕਰਨ ਵਾਲੇ ਤੱਤਾਂ ’ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ’ਚ ਦਵਾਈਆਂ ਦੀ ਵਿਕਰੀ ਸਿਰਫ਼ ਡਾਕਟਰੀ ਨੁਸਖ਼ੇ ਅਨੁਸਾਰ ਹੀ ਹੋਣੀ ਚਾਹੀਦੀ ਹੈ। ਇਸ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਤਰ੍ਹਾਂ ਦੀ ਛੂਟ ਨਹੀਂ ਦਿੱਤੀ ਜਾਵੇਗੀ। ਪੁਲਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਮੈਡੀਕਲ ਸਟੋਰ ’ਤੇ ਨਸ਼ੀਲੀ ਜਾਂ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਨੇੜਲੇ ਪੁਲਸ ਸਟੇਸ਼ਨ ਜਾਂ ਐਂਟੀ-ਡਰੱਗ ਹੈਲਪਲਾਈਨ ’ਤੇ ਸੂਚਿਤ ਕਰਨ। ਇਸ ਮੁਹਿੰਮ ਨਾਲ ਪੁਲਸ ਨੇ ਸਾਫ਼ ਕੀਤਾ ਹੈ ਕਿ ਜ਼ਿਲੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਦਵਾਈਆਂ ਦੀ ਵਿਕਰੀ ਕਰਨ ਵਾਲਿਆਂ ਖਿਲਾਫ਼ ਕੜੀ ਕਾਰਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ-ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
