ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਪਰਾਲੀ ਸੜਨ ਦਾ ਪਤਾ ਲੱਗਣ ''ਤੇ ਖੁਦ ਮੌਕੇ ''ਤੇ ਖੇਤ ''ਚ ਪਹੁੰਚੇ

Saturday, Oct 19, 2024 - 04:30 PM (IST)

ਗੁਰਦਾਸਪੁਰ (ਸਾਹਿਲ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਸਾੜਨ ਦੀ ਪ੍ਰਥਾ ਨੂੰ ਬੰਦ ਕਰਨ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਵਿਸ਼ੇਸ਼ ਉਪਰਾਲੇ ਕਰ ਰਿਹਾ ਹੈ, ਕਿਸਾਨ ਵੀਰਾਂ ਤੋਂ ਸਹਿਯੋਗ ਵੀ ਮਿਲ ਰਿਹਾ ਹੈ ਅਤੇ ਜਦ ਕਿਤੇ ਕੋਈ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਸ ਨੂੰ ਸਮਝਾਉਣ ਲਈ ਵੀ ਯਤਨ ਕੀਤੇ ਗਏ ਹਨ। ਅਜਿਹਾ ਹੀ ਮਾਮਲੇ ਬਟਾਲਾ ਨੇੜੇ ਪਿੰਡ ਸਰੂਪਵਾਲੀ ਦਾ ਸਾਹਮਣੇ ਆਇਆ, ਜਿੱਥੇ ਪਰਾਲੀ ਸਾੜੇ ਜਾਣ ਦਾ ਪਤਾ ਲੱਗਣ 'ਤੇ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਖੁਦ ਮੌਕੇ 'ਤੇ ਪਹੁੰਚੇ 'ਤੇ ਫਾਇਰ ਬਿਰਗੇਡ ਦੀ ਸਹੂਲਤ ਨਾਲ ਖੇਤ ਵਿੱਚੋਂ ਅੱਗ ਬੁਝਾਈ। ਇਸ ਮੌਕੇ ਨਾਇਬ ਤਹਿਸੀਲਦਾਰ, ਸਬੰਧਤ ਵਿਭਾਗਾਂ ਦੇ ਅਤੇ ਪੁਲਸ ਅਧਿਕਾਰੀ ਵੀ ਮੋਜੂਦ ਸਨ। 

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ

ਇਸ ਮੌਕੇ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਗਰੂਕਤਾ ਮੁਹਿੰਮ ਤੇ ਚੰਗੇ ਨਤੀਜੇ ਨਿਕਲੇ ਹਨ ਅਤੇ ਇਸ ਵਾਰ ਜ਼ਿਆਦਾਤਰ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਤਰੀਕਿਆਂ ਨਾਲ ਹੀ ਪਰਾਲੀ ਦੀ ਸੰਭਾਲ ਕਰ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਿੰਡ ਪੱਧਰ ਤੱਕ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ, ਜੋ ਕਿਸਾਨਾਂ ਨੂੰ ਆਸਾਨੀ ਨਾਲ ਖੇਤੀ ਮਸ਼ੀਨਰੀ ਲਈ ਪਾਬੰਦ ਕੀਤੇ ਗਏ ਹਨ।  ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਾਤਾਵਰਣ ਦੇ ਰਖਵਾਲੇ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News