ਗਣਤੰਤਰ ਦਿਵਸ ''ਤੇ ਗੁਰੂ ਨਾਨਕ ਸਟੇਡੀਅਮ ਦੀ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ, ਚੱਪੇ-ਚੱਪੇ ’ਤੇ ਕਮਾਡੋਂ ਤਾਇਨਾਤ

01/25/2024 12:43:20 PM

ਅੰਮ੍ਰਿਤਸਰ (ਸੰਜੀਵ)- ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਸਮਾਗਮਾਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਸ ਨੇ ਅੱਜ ਲੋਕਾਂ ਦਾ ਮਨੋਬਲ ਮਜ਼ਬੂਤ ​​ਕਰਨ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਫਲੈਗ ਮਾਰਚ ਕੱਢਿਆ। ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਨਿਰੀਖਣ ਕਰਨ ਤੋਂ ਬਾਅਦ ਸਮਾਗਮ ਤੋਂ ਪਹਿਲਾਂ ਕਿਸੇ ਵੀ ਵਿਅਕਤੀ ਦੇ ਸਟੇਡੀਅਮ ਵਿਚ ਦਾਖ਼ਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਕ ਪਾਸੇ ਕਮਿਸ਼ਨਰੇਟ ਪੁਲਸ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਹਨ, ਉਥੇ ਹੀ ਦੂਜੇ ਪਾਸੇ ਸ਼ਹਿਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਸੰਭਾਲ ਲਈ ਹੈ। ਬਲੈਕ ਕੈਟ ਕਮਾਂਡੋਜ਼ ਦੇ ਨਾਲ ਪੁਲਸ ਟੁਕੜੀਆਂ ਵੱਲੋਂ ਹਰ ਨਾਕੇ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਸ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸਖ਼ਤ ਪ੍ਰਬੰਧ ਕੀਤੇ ਹੋਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਢ ਤੇ ਸੰਘਣੀ ਧੁੰਦ ਨੇ ਲੋਕਾਂ ਦੀ ਕਰਾਈ ਤੌਬਾ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

ਹੋਟਲਾਂ ਅਤੇ ਗੈਸਟ ਹਾਊਸ ਮਾਲਕਾਂ ਨੂੰ ਦਿੱਤੀਆਂ ਹਦਾਇਤਾਂ

ਪੁਲਸ ਨੇ ਸ਼ਹਿਰ ਦੇ ਸਮੂਹ ਹੋਟਲਾਂ ਅਤੇ ਗੈਸਟ ਹਾਊਸ ਮਾਲਕਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਬਿਨਾਂ ਕਿਸੇ ਪ੍ਰਰੂਫ ਦੇ ਕਿਸੇ ਵੀ ਵਿਅਕਤੀ ਨੂੰ ਕਮਰਾ ਨਾ ਦਿੱਤਾ ਜਾਵੇਗਾ। ਸਾਰੇ ਹੋਟਲਾਂ ਦੇ ਆਪਣੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ 24 ਘੰਟੇ ਚਾਲੂ ਰੱਖਣ ਅਤੇ ਜੇਕਰ ਲੋੜ ਪਈ ਤਾਂ ਪੁਲਸ ਕਿਸੇ ਵੀ ਸਮੇਂ ਉਨ੍ਹਾਂ ਤੋਂ ਫੁਟੇਜ ਦੀ ਮੰਗ ਕਰ ਸਕਦੀ ਹੈ।

ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ

ਸੂਬੇ ਦੀਆਂ ਸਾਰੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ ਹਨ। ਕਿਸੇ ਵੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਨ ਦੇ ਸਮਰੱਥ ਸੂਬੇ ਦੇ ਸੁਰੱਖਿਆ ਬਲ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਹਰ ਹਿੱਸੇ ’ਤੇ ਸੁਰੱਖਿਆ ਦੀ ਘੇਰਾਬੰਦੀ ਕੀਤੀ ਹੋਈ ਹੈ।

ਇਹ ਵੀ ਪੜ੍ਹੋ : ਦਵਾਈ ਦੇਣ ਤੋਂ ਇਨਕਾਰ ਕਰਨ 'ਤੇ ਪਤਨੀ ਨੇ ਪਤੀ ਦਾ ਕਰ 'ਤਾ ਕਤਲ

ਕਰਮਚਾਰੀਆਂ ਨੂੰ ਪੂਰੀ ਚੌਕਸੀ ਰੱਖਣ ਦੇ ਹੁਕਮ : ਪੁਲਸ ਕਮਿਸ਼ਨਰ

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਸਾਰੇ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਦੇ ਨਾਲ-ਨਾਲ ਚੌਕੀ ਇੰਚਾਰਜਾਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਪੂਰੀ ਚੌਕਸੀ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਕੋਈ ਸ਼ੱਕੀ ਵਿਅਕਤੀ ਜਾਂ ਚੀਜ਼ ਦੇਖਦੇ ਹਨ ਤਾਂ ਤੁਰੰਤ ਕੰਟਰੋਲ ਰੂਮ ਨੂੰ ਸੂਚਿਤ ਕਰਨ, ਤਾਂ ਜੋ ਪੁਲਸ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰ ਸਕੇ। ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਪੁਲਸ ਨੇ ਤਰਨਤਾਰਨ ’ਚ ਕੱਢਿਆ ਫਲੈਗ ਮਾਰਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News