ਪਰਾਲੀ ਨਾ ਸਾੜਨ ਨੂੰ ਲੈ ਕੇ ਐਕਸ਼ਨ ਮੋਡ ’ਚ ਪ੍ਰਸ਼ਾਸਨ, ਅਧਿਕਾਰੀ ਖ਼ੁਦ ਖੇਤਾਂ ’ਚ ਉੱਤਰੇ

Tuesday, Nov 03, 2026 - 05:44 PM (IST)

ਪਰਾਲੀ ਨਾ ਸਾੜਨ ਨੂੰ ਲੈ ਕੇ ਐਕਸ਼ਨ ਮੋਡ ’ਚ ਪ੍ਰਸ਼ਾਸਨ, ਅਧਿਕਾਰੀ ਖ਼ੁਦ ਖੇਤਾਂ ’ਚ ਉੱਤਰੇ

ਅੰਮ੍ਰਿਤਸਰ (ਨੀਰਜ)- ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਠੱਲ੍ਹ ਪਾਉਣ ਅਤੇ ਵਧਦੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਨੇ ਹੁਣ ਇਕ ਅਨੋਖਾ ਅਤੇ ਸਖ਼ਤ ਰੁੱਖ ਅਪਣਾਇਆ ਹੈ। ਹੁਣ ਪ੍ਰਸ਼ਾਸਨ ਦੇ ਅਧਿਕਾਰੀ ਖ਼ੁਦ ਗਰਾਊਂਡ ਫੀਲਡ ’ਚ ਉੱਤਰ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰ ਰਹੇ ਹਨ। ਇਸੇ ਮੁਹਿੰਮ ਤਹਿਤ ਐੱਸ. ਡੀ. ਐੱਮ.-2 ਗੁਰਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਗਠਿਤ ਵੱਖ-ਵੱਖ ਪ੍ਰਸ਼ਾਸਨਿਕ ਟੀਮਾਂ ਨੇ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ। ਚੈਕਿੰਗ ਦੌਰਾਨ ਜਿੱਥੇ ਵੀ ਖੇਤਾਂ ਵਿਚ ਪਰਾਲੀ ਨੂੰ ਅੱਗ ਲੱਗੀ ਪਾਈ ਗਈ, ਉੱਥੇ ਅਧਿਕਾਰੀਆਂ ਅਤੇ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਖ਼ੁਦ ਅੱਗ ਨੂੰ ਬੁਝਾਇਆ। ਇਸ ਦੌਰਾਨ ਪਿੰਡ ਚੀਚਾ ਵਿਚ ਇਕ ਕਿਸਾਨ ਦੇ ਖੇਤਾਂ ਵਿਚ ਅੱਗ ਲੱਗੀ ਪਾਈ ਗਈ, ਜਿਸ ਨੂੰ ਤੁਰੰਤ ਮੌਕੇ ’ਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਬੁਝਾਇਆ ਗਿਆ।

ਇਹ ਵੀ ਪੜ੍ਹੋ-ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਐੱਸ. ਡੀ. ਐੱਮ. ਗੁਰਮੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਆਮ ਲੋਕਾਂ ਦੀ ਸਿਹਤ ’ਤੇ ਬੁਰਾ ਅਸਰ ਪੈਂਦਾ ਹੈ, ਸਗੋਂ ਖੇਤ ਦੀ ਮਿੱਟੀ ਦੇ ਮਿੱਤਰ ਕੀੜੇ ਅਤੇ ਉਪਜਾਊ ਸ਼ਕਤੀ ਵੀ ਨਸ਼ਟ ਹੁੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਕਿਸਾਨਾਂ ਦੀ ਮਦਦ ਲਈ ਹਰ ਸੰਭਵ ਯਤਨ ਕਰ ਰਿਹਾ ਹੈ, ਇਸ ਲਈ ਕਿਸਾਨ ਵਾਤਾਵਰਣ ਸੰਭਾਲ ਵਿਚ ਆਪਣਾ ਸਹਿਯੋਗ ਦੇਣ ਅਤੇ ਪਰਾਲੀ ਦਾ ਇਨ-ਸਿਟੂ ਪ੍ਰਬੰਧਨ ਅਪਣਾਉਣ।

ਇਹ ਵੀ ਪੜ੍ਹੋ- ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ

ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਦਰਜ ਹੋਵੇਗਾ ਕੇਸ

 ਐੱਸ. ਡੀ. ਐੱਮ. ਗੁਰਮੰਦਰ ਸਿੰਘ ਨੇ ਦੱਸਿਆ ਕਿ ਜੇਕਰ ਭਵਿੱਖ ਵਿਚ ਕਿਸੇ ਵੀ ਕਿਸਾਨ ਦੇ ਖੇਤਾਂ ਵਿਚ ਅੱਗ ਲੱਗੀ ਪਾਈ ਗਈ ਤਾਂ ਉਸ ਖ਼ਿਲਾਫ਼ ਪੁਲਸ ਕੇਸ ਦਰਜ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦੀ ਜ਼ਮੀਨ ਦੀ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਗ ਲਾਉਣ ਨੂੰ ਲੈ ਕੇ ਪਹਿਲਾਂ ਵੀ 27 ਕਿਸਾਨਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ, ਜਦਕਿ 56 ਕਿਸਾਨਾਂ ਦੀ ਰੈੱਡ ਐਂਟਰੀ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਖੇਤਾਂ ਵਿਚ ਅੱਗ ਲਾਉਣ ਦੀਆਂ ਘਟਨਾਵਾਂ ’ਤੇ ਪੂਰੀ ਤਰ੍ਹਾਂ ਰੋਕ ਲਾਉਣ ਦੀ ਲੋੜ ਬਣੀ ਹੋਈ ਹੈ। ਪਰਾਲੀ ਦੇ ਧੂੰਏਂ ਤੋਂ ਇਲਾਵਾ ਵਾਹਨਾਂ ਦਾ ਧੂੰਆਂ, ਸੜਕਾਂ ਦੀ ਧੂੜ ਅਤੇ ਨਿਰਮਾਣ ਕਾਰਜ ਵੀ ਸ਼ਹਿਰੀ ਹਵਾ ਨੂੰ ਦੂਸ਼ਿਤ ਕਰਦੇ ਹਨ।

ਇਹ ਵੀ ਪੜ੍ਹੋ-ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News