ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ
Thursday, Apr 09, 2026 - 04:36 PM (IST)
ਅੰਮ੍ਰਿਤਸਰ (ਨੀਰਜ)- ਇਕ ਪਾਸੇ ਜਿੱਥੇ ਬੇਮੌਸਮੀ ਮੀਂਹ ਕਾਰਨ ਪੱਕੀ ਹੋਈ ਕਣਕ ਦੀ ਫ਼ਸਲ ਨੂੰ ਨੁਕਸਾਨ ਹੋ ਰਿਹਾ ਹੈ ਅਤੇ ਕਟਾਈ ਵਿਚ ਦੇਰੀ ਹੋਣ ਦੀ ਸੰਭਾਵਨਾ ਬਣ ਚੁੱਕੀ ਹੈ, ਉੱਥੇ ਹੀ ਦੂਜੇ ਪਾਸੇ ਜ਼ਿਲਾ ਪ੍ਰਸ਼ਾਸਨ ਨੇ ਫ਼ਸਲ ਦੀ ਕਟਾਈ ਤੋਂ ਬਾਅਦ ਨਾੜ ਸਾੜਨ ਦੀ ਪ੍ਰਕਿਰਿਆ ਨੂੰ ਰੋਕਣ ਲਈ ਤਿਆਰੀਆਂ ਕੱਸ ਦਿੱਤੀਆਂ ਹਨ। ਜਾਣਕਾਰੀ ਅਨੁਸਾਰ ਏ.ਡੀ.ਸੀ. (ਜ) ਰੋਹਿਤ ਗੁਪਤਾ ਨੇ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
ਏ. ਡੀ. ਸੀ. ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸਾਨ ਰਾਤ ਦੇ ਸਮੇਂ ਜਾਂ ਅੰਮ੍ਰਿਤ ਵੇਲੇ ਕੰਬਾਈਨ ਚਲਾਉਂਦੇ ਹਨ, ਤਾਂ ਕਣਕ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ। ਨਿਰਧਾਰਤ ਮਾਪਦੰਡਾਂ ਤੋਂ ਵੱਧ ਨਮੀ ਵਾਲੀ ਕਣਕ ਨੂੰ ਖ਼ਰੀਦਣ ਵਿਚ ਸਰਕਾਰੀ ਏਜੰਸੀਆਂ ਅਸਮਰੱਥ ਹੁੰਦੀਆਂ ਹਨ, ਜਿਸ ਕਾਰਨ ਖ਼ਰੀਦ ਪ੍ਰਕਿਰਿਆ ਵਿਚ ਵੱਡੀ ਰੁਕਾਵਟ ਆਉਂਦੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਪ੍ਰੇਸ਼ਾਨ ਹੋਣਾ ਪੈਂਦਾ ਹੈ।
ਇਹ ਵੀ ਪੜ੍ਹੋ- ਲਾਲਜੀਤ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਇਕ ਹੋਰ ਧਾਰਾ ਕੀਤੀ ਗਈ ਦਰਜ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਏ.ਡੀ.ਸੀ. ਰੋਹਿਤ ਗੁਪਤਾ ਨੇ ਕਣਕ ਦੀ ਨਾੜ ਸਾੜਨ ’ਤੇ ਵੀ ਸਖ਼ਤ ਪਾਬੰਦੀ ਲਗਾ ਦਿੱਤੀ ਹੈ, ਜੋ 5 ਜੂਨ ਤੱਕ ਜਾਰੀ ਰਹੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਕਿਸਾਨ ਨਾੜ ਨੂੰ ਅੱਗ ਲਗਾਉਂਦਾ ਫੜਿਆ ਗਿਆ, ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਦਿਆਂ ਪਰਚਾ ਦਰਜ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ
ਏ. ਡੀ. ਸੀ. ਨੇ ਕਿਹਾ ਕਿ ਕਣਕ ਦੀ ਨਾੜ ਜਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਸਗੋਂ ਖੇਤਾਂ ਦੀ ਮਿੱਟੀ ਦੀ ਉਪਜਾਊ ਸ਼ਕਤੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਅੱਗ ਲਗਾਉਣ ਨਾਲ ਜ਼ਮੀਨ ਦੇ ਮਿੱਤਰ ਜੀਵ ਮਰ ਜਾਂਦੇ ਹਨ ਅਤੇ ਜ਼ਮੀਨ ਬੰਜਰ ਹੋਣ ਦਾ ਖ਼ਤਰਾ ਬਣ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਨੂੰ ਸਾੜਨ ਦੀ ਬਜਾਏ ਖੇਤਾਂ ਵਿਚ ਹੀ ਵਾਹ ਕੇ ਮਿਲਾਉਣ, ਤਾਂ ਜੋ ਮਿੱਟੀ ਦੀ ਸਿਹਤ ਬਣੀ ਰਹੇ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
