ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਦਸਤਕ ਦੇਵੇਗਾ ਪ੍ਰਸ਼ਾਸਨ: DC ਸਾਕਸ਼ੀ ਸਾਹਨੀ
Monday, Feb 03, 2025 - 03:49 PM (IST)
ਅੰਮ੍ਰਿਤਸਰ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਬਣਾਈ ਰਣਨੀਤੀ ਤਹਿਤ ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਅੱਜ ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ 'ਚ ਉਨ੍ਹਾਂ ਕਿਹਾ ਕਿ ਸਾਡੇ ਕੋਲ 43 ਓਟ ਸੈਂਟਰ ਚੱਲ ਰਹੇ ਹਨ, ਜਿੰਨਾ ਵਿੱਚ 22484 ਮਰੀਜ਼ ਰਜਿਸਟਰਡ ਹਨ, ਜਦ ਕਿ ਰੋਜ਼ਾਨਾ 15 ਤੋਂ 16 ਹਜ਼ਾਰ ਵਿਅਕਤੀ ਓਟ ਸੈਂਟਰਾਂ ਵਿੱਚ ਦਵਾਈ ਲੈਣ ਲਈ ਪਹੁੰਚ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਉਨ੍ਹਾਂ ਕਿਹਾ ਕਿ ਹੁਣ ਅਸੀਂ ਪੰਚਾਇਤਾਂ, ਮਾਲ ਵਿਭਾਗ, ਨੰਬਰਦਾਰਾ ਅਤੇ ਆਸ਼ਾ ਵਰਕਰਾਂ ਨੂੰ ਨਾਲ ਲੈ ਕੇ ਇਨ੍ਹਾਂ ਪਰਿਵਾਰਾਂ ਤੱਕ ਪਹੁੰਚ ਕਰਾਂਗੇ ਕਿ ਉਹ ਆਪਣੇ ਬੱਚਿਆਂ ਨੂੰ ਨਸ਼ੇ ਦੇ ਰੋਗ ਤੋਂ ਪੱਕੇ ਤੌਰ 'ਤੇ ਮੁਕਤ ਕਰਨ ਲਈ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਪਹੁੰਚ ਕਰਾਗੇ। ਉਨ੍ਹਾਂ ਦੱਸਿਆ ਕਿ ਇੰਨਾ ਕੇਂਦਰਾਂ ਵਿੱਚ ਮਰੀਜ਼ ਦੀ ਦਵਾਈ ਮੁਫਤ ਹੈ, ਇਸ ਤੋਂ ਇਲਾਵਾ ਖਾਣਾ ਵੀ ਮੁਫਤ ਦਿੱਤਾ ਜਾਂਦਾ ਹੈ ਅਤੇ ਮਰੀਜ਼ ਨੂੰ ਮਾਨਸਿਕ ਤੌਰ ਉੱਤੇ ਨਸ਼ਾ ਛੱਡਣ ਲਈ ਮਾਹਿਰਾਂ ਦੀ ਸਹਾਇਤਾ ਵੀ ਲਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੁੜ ਵਸੇਬਾ ਕੇਂਦਰਾਂ ਵਿੱਚ ਨਸ਼ੇ ਦੇ ਰੋਗੀਆਂ ਨੂੰ ਨਵੀਂ ਜ਼ਿੰਦਗੀ ਦੇਣ ਲਈ ਉਹਨਾਂ ਦੀ ਇੱਛਾ ਅਨੁਸਾਰ ਹੁਨਰ ਮੰਦ ਬਣਾਇਆ ਜਾਂਦਾ ਹੈ ਤਾਂ ਜੋ ਉਹ ਆਪਣੀ ਰੋਜ਼ੀ ਰੋਟੀ ਕਮਾ ਕੇ ਸਮਾਜ ਵਿੱਚ ਇੱਜਤ ਨਾਲ ਵਿਚਰਨ। ਉਨ੍ਹਾਂ ਦੱਸਿਆ ਕਿ ਸਾਡੀ ਇਹ ਵੀ ਕੋਸ਼ਿਸ਼ ਹੋਵੇਗੀ ਕਿ ਜਿਹੜਾ ਵਿਅਕਤੀ ਨਸ਼ੇ ਦਾ ਰੋਗ ਛੱਡ ਕੇ ਹੁਨਰਮੰਦ ਬਣ ਚੁੱਕਿਆ ਹੈ, ਨੂੰ ਰੁਜ਼ਗਾਰ ਵੀ ਦਵਾਇਆ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...
DC ਸਾਕਸ਼ੀ ਸਾਹਨੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੇਂਦਰਾਂ ਵਿੱਚ ਪਹੁੰਚਣ, ਇਲਾਜ ਕਰਵਾਉਣ ਜਾਂ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਅਤੇ ਸਹਾਇਤਾ ਲਈ ਫੋਨ ਨੰਬਰ 1800 137 6754 ਉੱਪਰ ਸੰਪਰਕ ਕਰਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੋ ਵੀ ਆਸ਼ਾ ਵਰਕਰ ਨਸ਼ਾ ਮੁਕਤੀ ਦੇ ਇਸ ਪ੍ਰੋਗਰਾਮ ਵਿੱਚ ਵੱਡਾ ਯੋਗਦਾਨ ਪਾਵੇਗੀ, ਉਸ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਡਰੱਗ ਕੰਟਰੋਲਰ ਨੂੰ ਹਦਾਇਤ ਕੀਤੀ ਕਿ ਉਹ ਦਵਾਈਆਂ ਦੀਆਂ ਦੁਕਾਨਾਂ ਦੀ ਨਿਰੰਤਰ ਜਾਂਚ ਕਰਨ ਤਾਂ ਜੋ ਉਹ ਨਸ਼ੇ ਦੀਆਂ ਦਵਾਈਆਂ ਨਾ ਵੇਚ ਸਕਣ।
ਇਹ ਵੀ ਪੜ੍ਹੋ- ਇਨ੍ਹਾਂ ਮਰੀਜ਼ਾਂ ਨੂੰ ਮਿਲੇਗਾ 1000 ਰੁਪਏ ਪ੍ਰਤੀ ਮਹੀਨਾ, ਸਰਕਾਰ ਨੇ ਕਰ 'ਤਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8