ਬੰਦੀ ਸਿੰਘਾਂ ਦੀ ਰਿਹਾਈ ਲਈ ਜਲਦ ਹੀ ਇਸ਼ਤਿਹਾਰ ਜਾਰੀ ਕਰਕੇ ਕੀਤਾ ਜਾਵੇਗਾ ਵੱਡਾ ਇਕੱਠ: ਪ੍ਰਧਾਨ ਧਾਮੀ

Monday, May 05, 2025 - 05:05 PM (IST)

ਬੰਦੀ ਸਿੰਘਾਂ ਦੀ ਰਿਹਾਈ ਲਈ ਜਲਦ ਹੀ ਇਸ਼ਤਿਹਾਰ ਜਾਰੀ ਕਰਕੇ ਕੀਤਾ ਜਾਵੇਗਾ ਵੱਡਾ ਇਕੱਠ: ਪ੍ਰਧਾਨ ਧਾਮੀ

ਅੰਮ੍ਰਿਤਸਰ (ਬਿਊਰੋ)- ਲੰਮੇ ਸਮੇਂ ਤੋਂ ਸਿੱਖ ਸੰਸਥਾਵਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਪਰ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਰਹੀ ਅਤੇ ਬੰਦੀ ਸਿੰਘਾਂ ਦੀ ਰਿਹਾਈ 'ਚ ਸਭ ਤੋਂ ਵੱਡੀ ਕੈਦ ਭਾਈ ਗੁਰਦੀਪ ਸਿੰਘ ਖੈੜਾ ਤੇ ਭਾਈ ਦਵਿੰਦਰ ਸਿੰਘ ਭੁੱਲਰ ਘੱਟ ਰਹੇ ਹਨ। ਕੁਝ ਬੰਦੀ ਸਿੰਘ ਪਰੋਲ 'ਤੇ ਅਤੇ ਕੁਝ ਜਮਾਨਤ 'ਤੇ ਵੀ ਬਾਹਰ ਆਏ ਹਨ। ਦੂਜੇ ਪਾਸੇ ਬਲਵੰਤ ਸਿੰਘ ਰਾਜੋਆਣਾ ਦਾ ਕੇਸ ਵੱਖਰਾ ਹੈ ਅਤੇ ਉਸ ਮੁੱਦੇ 'ਤੇ ਵੀ ਐੱਸਜੀਪੀਸੀ ਲਗਾਤਾਰ ਹੀ ਕੰਮ ਘਰ ਰਹੀ ਹੈ ਜਿਸ ਨੂੰ ਲੈ ਕੇ ਅੱਜ ਸਿੱਖ ਸੰਪਰਦਾਵਾਂ ਅਤੇ ਮਹਾਂਪੁਰਸ਼ਾਂ ਨਾਲ ਐੱਸਜੀਪੀਸੀ ਪ੍ਰਧਾਨ ਨੇ ਐੱਸਜੀਪੀਸੀ ਮੁੱਖ ਦਫਤਰ ਵਿੱਚ ਮੁਲਾਕਾਤ ਕੀਤੀ।

 ਇਹ ਵੀ ਪੜ੍ਹੋ- ਪੰਜਾਬ 'ਚ ਵੱਡੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼, ਤਿੰਨ ਖ਼ਤਰਨਾਕ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਬਲਵੰਤ ਸਿੰਘ ਰਾਜੋਆਣਾ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਉਸ ਨੇ ਕਿਹਾ ਕਿ ਉਹ ਕਿਸੇ ਵੀ ਪੱਖ ਤੋਂ ਮੁਆਫ਼ੀ ਨਹੀਂ ਮੰਗਣਗੇ ਅਤੇ ਉਸ ਨੇ ਜੋ ਵੀ ਕੀਤਾ ਸੀ ਉਹ ਆਪਣੇ ਹੋਸ਼ੋ ਆਵਾਜ਼ ਵਿੱਚ ਕੀਤਾ ਸੀ ਅਤੇ ਇਸ ਦਾ ਕਿ ਉਸ ਨੂੰ ਕੋਈ ਵੀ ਗਿਲਾ ਨਹੀਂ ਹੈ ।

ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ ਦੋ ਪਾਕਿਸਤਾਨੀ ਜਾਸੂਸ, ਫੌਜ ਖੇਤਰਾਂ ਤੇ ਹਵਾਈ ਠਿਕਾਣਿਆਂ ਦੀ ਜਾਣਕਾਰੀ ਕਰਦੇ ਸਨ ਲੀਕ

ਉਨ੍ਹਾਂ ਕਿਹਾ ਕਿ ਇਹ ਮੁੱਦਾ ਸਿਰਫ ਐੱਸਜੀਪੀਸੀ ਦਾ ਨਹੀਂ ਸਮੂਹ ਸਿੱਖ ਕੌਮ ਦਾ ਮੁੱਦਾ ਹੈ ਅਤੇ ਅਸੀਂ ਸਭ ਨੂੰ ਅਪੀਲ ਕਰਦੇ ਹਾਂ ਕਿ ਸਾਡਾ ਸਾਰੇ ਸਾਥ ਦੇਣ ਅਤੇ ਸਮੁੱਚੀ ਕੌਮ ਦੀ ਰਾਇ ਦੀ ਲੋੜ ਹੈ। ਜਿਸ ਵਿੱਚ ਸਿੱਖ ਸੰਸਥਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਬੁੱਧੀਜੀਵੀ, ਮਹਾਂਪੁਰਸ਼ ਸੰਪਰਦਾਵਾਂ ਸ਼ਾਮਿਲ ਹੋਣਗੀਆਂ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, 7 ਕਿਲੋ ਗਾਂਜੇ ਸਣੇ ਵਿਅਕਤੀ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News