ਸੱਜਣ ਕੁਮਾਰ ਦੇ ਇਕ ਮਾਮਲੇ ’ਚ ਬਰੀ ਹੋਣ ''ਤੇ ਐਡਵੋਕੇਟ ਧਾਮੀ ਦੀ ਤਿੱਖੀ ਪ੍ਰਤੀਕਿਰਿਆ
Wednesday, Sep 20, 2023 - 05:03 PM (IST)

ਅੰਮ੍ਰਿਤਸਰ : 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਮੁਲਜ਼ਮਾਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ ਦੋਸ਼ੀ ਰਿਹਾਅ ਹੋ ਰਹੇ ਹਨ।
ਇਹ ਵੀ ਪੜ੍ਹੋ : ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਰਕਾਰਾਂ ਦੀ ਇਹ ਜ਼ਿੰਮੇਵਾਰੀ ਹੈ ਕਿ ਸਿੱਖ ਵਿਰੋਧੀ ਕਰੂਰ ਕਾਰੇ ਦੇ ਸੱਚ ਨੂੰ ਅਦਾਲਤਾਂ ਸਾਹਮਣੇ ਪੇਸ਼ ਕਰਨ ਪਰ ਸਰਕਾਰਾਂ ਸਹੀ ਤਰੀਕੇ ਨਾਲ ਪੱਖ ਰੱਖਣ ਵਿਚ ਨਾਕਾਮ ਸਾਬਤ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਜਣ ਕੁਮਾਰ ਦਿੱਲੀ ਸਿੱਖ ਕਤਲੇਆਮ ਦੇ ਕਈ ਮਾਮਲਿਆਂ ਵਿਚ ਦੋਸ਼ੀ ਹੈ ਅਤੇ ਮੌਜੂਦਾ ਸਮੇਂ ਵੀ ਜੇਲ੍ਹ ਅੰਦਰ ਸਜ਼ਾ ਕੱਟ ਰਿਹਾ ਹੈ। ਇਸ ਤੋਂ ਵੱਧ ਹੋਰ ਸਬੂਤ ਕੀ ਹੋ ਸਕਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਫ਼ੈਸਲੇ ਖ਼ਿਲਾਫ਼ ਉੱਚ ਅਦਾਲਤ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਪੈਰਵਾਈ ਵਾਸਤੇ ਪਿੱਛੇ ਨਹੀਂ ਹਟੇਗੀ।
ਇਹ ਵੀ ਪੜ੍ਹੋ : ਕੈਨੇਡਾ ਤੋਂ ਰੂਹ ਕੰਬਾਊ ਖ਼ਬਰ: ਜਨਮ ਦਿਨ ਵਾਲੇ ਦਿਨ ਟਰਾਲੇ 'ਚ ਸੜ ਗਿਆ ਪੰਜਾਬੀ ਨੌਜਵਾਨ
ਦੱਸਣਯੋਗ ਹੈ ਕਿ ਰਾਉਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦਿੱਲੀ ਦੇ ਸੁਲਤਾਨਪੁਰੀ ਇਲਾਕੇ 'ਚ ਵਾਪਰੀ ਘਟਨਾ ਨਾਲ ਸਬੰਧਤ ਇਕ ਕੇਸ 'ਚੋਂ ਕਾਂਗਰਸੀ ਆਗੂ ਸੱਜਣ ਕੁਮਾਰ ਤੇ ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਤਿੰਨ ਸਿੱਖਾਂ ਦੇ ਕਥਿਤ ਕਤਲ ਨਾਲ ਸਬੰਧਤ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ ਹਸਪਤਾਲ ’ਚ ਨਵਜਨਮੇ ਬੱਚੇ ਦੀ ਹੋਈ ਮੌਤ, ਡਾਕਟਰ ਬੋਲੀ- ਕੋਈ ਵੱਡਾ ਮੁੱਦਾ ਨਹੀਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8