ਜਥੇਦਾਰ ਸਾਹਿਬ ’ਤੇ ਕੀਤੀ ਟਿੱਪਣੀ ਨੂੰ ਲੈ ਕੇ ਐਡਵੋਕੇਟ ਧਾਮੀ ਦੀ ਤਿੱਖੀ ਪ੍ਰਤੀਕਿਰਿਆ

Thursday, Mar 30, 2023 - 10:37 AM (IST)

ਜਥੇਦਾਰ ਸਾਹਿਬ ’ਤੇ ਕੀਤੀ ਟਿੱਪਣੀ ਨੂੰ ਲੈ ਕੇ ਐਡਵੋਕੇਟ ਧਾਮੀ ਦੀ ਤਿੱਖੀ ਪ੍ਰਤੀਕਿਰਿਆ

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜਾਬਤੇ ਅੰਦਰ ਰਹਿਣ ਲਈ ਕਿਹਾ ਹੈ।

ਇਹ ਵੀ ਪੜ੍ਹੋ- ਪਠਾਨਕੋਟ 'ਚ 15 ਸਾਲਾ ਨਾਬਾਲਿਗ ਨੇ ਕੀਤੀ ਅਜਿਹੀ ਕਰਤੂਤ ਦੇਖ ਹੋਵੋਗੇ ਹੈਰਾਨ, ਤਸਵੀਰਾਂ ਹੋਈਆਂ cctv 'ਚ ਕੈਦ

ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਆਖਿਆ ਕਿ ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ ਅਤੇ ਦੁੱਖ ਦੀ ਗੱਲ ਹੈ ਕਿ ਇਸ ਵਰਤਾਰੇ ਵਿਰੁੱਧ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਆਵਾਜ਼ ਨੂੰ ਸਰਕਾਰਾਂ ਦਬਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਾ ਇਕ ਟਵਿੱਟਰ ਪੋਸਟ ਭਾਰਤ ਸਰਕਾਰ ਵੱਲੋਂ ਦੇਸ਼ ਅੰਦਰ ਬੈਨ ਕੀਤਾ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਇਕ ਟਵੀਟ ਨਿਸ਼ਾਨੇ ’ਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਰਲ ਕੇ ਖੇਡੀ ਜਾ ਰਹੀ ਇਸ ਖੇਡ ਨੂੰ ਤੁਰੰਤ ਬੰਦ ਕਰਨ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ 5 ਸਾਥੀ ਅਜਨਾਲਾ ਅਦਾਲਤ ’ਚ ਪੇਸ਼, ਹਰਕਰਨ ਸਿੰਘ ਨੂੰ ਭੇਜਿਆ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ 'ਤੇ

ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਇਕ ਟਵੀਟ ਰਾਹੀਂ ਕੀਤੀ ਟਿੱਪਣੀ ਦੀ ਵੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਆਖਿਆ ਕਿ ਭਗਵੰਤ ਸਿੰਘ ਮਾਨ ਵੱਲੋਂ ਜਥੇਦਾਰ ਸਾਹਿਬ ’ਤੇ ਕੀਤਾ ਗਿਆ ਵਿਅੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਅਤੇ ਸਿੱਖ ਕੌਮ ਨੂੰ ਸਿੱਧੀ ਚੁਣੌਤੀ ਹੈ। ਉਹ ਇਸ ਅਵੱਗਿਆ ਲਈ ਸਿੱਖ ਕੌਮ ਤੋਂ ਤੁਰੰਤ ਮੁਆਫ਼ੀ ਮੰਗਣ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News