ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਵਿਰੁੱਧ ਐਡਵੋਕੇਟ ਧਾਮੀ ਦਾ ਸਖ਼ਤ ਰੁਖ਼
Friday, Jan 16, 2026 - 07:40 PM (IST)
ਅੰਮ੍ਰਿਤਸਰ- ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿਚ ਇਕ ਨੌਜਵਾਨ ਵੱਲੋਂ ਮਰਿਆਦਾ ਦੇ ਉਲਟ ਜਾ ਕੇ ਕੀਤੀ ਹਰਕਤ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਕ ਪਾਵਨ ਮਰਯਾਦਾ ਹੈ ਅਤੇ ਇਸ ਮਰਯਾਦਾ ਦੇ ਵਿਰੁੱਧ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ। ਉਨ੍ਹਾਂ ਹਰ ਧਰਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਸਮੇਂ ਇਥੋਂ ਦੀ ਪਾਵਨ ਮਰਯਾਦਾ ਦਾ ਧਿਆਨ ਰੱਖਿਆ ਜਾਵੇ। ਅੰਤ੍ਰਿੰਗ ਕਮੇਟੀ ਵੱਲੋਂ ਅੱਜ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਅਤੇ ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਰੁਟੀਨ ਅਨੁਸਾਰ ਮਾਮਲਿਆਂ ਨੂੰ ਵਿਚਾਰਿਆ ਗਿਆ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਓਐੱਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਕਸੀਅਨ ਤੇਜਿੰਦਰਪਾਲ ਸਿੰਘ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਇੰਚਾਰਜ ਮੇਜਰ ਸਿੰਘ, ਅਜ਼ਾਦਦੀਪ ਸਿੰਘ, ਗੁਰਮੇਜ ਸਿੰਘ, ਤਰਸੇਮ ਸਿੰਘ ਆਦਿ ਮੌਜੂਦ ਸਨ।
