ਧਾਮੀ ਨੇ ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ’ਤੇ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ

09/24/2022 6:57:38 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਨੀ ਹੋਣ ਕਰਕੇ ਪੁਲਸ ਵੱਲੋਂ ਯੂਨੀਵਰਸਿਟੀ ਕੈਪਸ ’ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ ਉਤਾਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇਕ ਹੈ। ਸਿੱਖ ਰਹਿਤ ਮਰਯਾਦਾ ਅਨੁਸਾਰ ਅੰਮ੍ਰਿਤਧਾਰੀ ਸਿੱਖ ਕਕਾਰਾਂ ਨੂੰ ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹੁੰਦਾ ਹੈ। 

ਪੜ੍ਹੋ ਇਹ ਵੀ ਖ਼ਬਰ : ਨਰਾਤਿਆਂ ’ਚ ਵਰਤ ਰੱਖਣ ਵਾਲੇ ਯਾਤਰੀ ਬੇਝਿਜਕ ਕਰਨ ਸਫ਼ਰ, ਭਾਰਤੀ ਰੇਲਵੇ ਦੇਵੇਗਾ ਖ਼ਾਸ ਸਹੂਲਤ

ਉਨ੍ਹਾਂ ਨੇ ਕਿਹਾ ਕਿ ਸਿੱਖ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨੇ ਹੋਣ ’ਤੇ ਜਲੀਲ ਕਰਨਾ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ, ਜਿਸ ਨੂੰ ਲੈ ਕੇ ਅਮਰੀਕਾ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ.ਜੈ .ਸ਼ੰਕਰ ਅਤੇ ਅਮਰੀਕਾ ’ਚ ਭਾਰਤੀ ਅੰਬੈਸਡਰ ਸ. ਤਰਨਜੀਤ ਸਿੰਘ ਸੰਧੂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਯਕੀਨੀ ਬਣਾਉਣ ਕਿ ਭਵਿੱਖ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕੋਈ ਠੇਸ ਨਾ ਪਹੁੰਚਾਏ।


rajwinder kaur

Content Editor

Related News