ਪਿੰਡ ਖਾਲੜਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ''ਤੇ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

10/26/2023 5:18:10 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਖੇਮਕਰਨ ਦੇ ਪਿੰਡ ਖਾਲੜਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਸਿੱਖ ਮਨਾਂ ਨੂੰ ਠੇਸ ਪਾਹੁੰਚਾ ਕੇ ਸੂਬੇ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। 

ਇਹ ਵੀ ਪੜ੍ਹੋ- DJ 'ਤੇ ਗਾਣਾ ਲਗਾਉਣ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲ਼ੀਆਂ, ਭੰਨ੍ਹੀ ਕਾਰ ਤੇ ਬੁਲੇਟ ਮੋਟਰਸਾਈਕਲ

ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਹਲਕਾ ਖੇਮਕਰਨ ਦੇ ਪਿੰਡ ਖਾਲੜਾ ਵਿਖੇ ਵਾਪਰੀ ਹੈ ਜਿੱਥੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਹੈ। ਉਨ੍ਹਾਂ ਸਰਕਾਰ ਪਾਸੋਂ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅੰਦਰ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਾ ਸਤਿਕਾਰ ਕਰਨ ਅਤੇ ਸੁਚੇਤ ਰੂਪ ਵਿਚ ਆਪਣੀ ਜ਼ਿੰਮੇਵਾਰੀ ਸਮਝੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ।

ਇਹ ਵੀ ਪੜ੍ਹੋ- ਵਿਆਹ 'ਚ ਜ਼ਬਰਦਸਤ ਹੰਗਾਮਾ, 400 ਪਲੇਟਾਂ ਦੀ ਕਰਵਾਈ ਸੀ ਬੁਕਿੰਗ ਪਰ ਭੁੱਖੇ ਮੁੜੇ ਬਰਾਤੀ,ਜਾਣੋ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

shivani attri

This news is Content Editor shivani attri