ਰਾਜਪੁਰਾ ’ਚ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ
Thursday, May 18, 2023 - 01:23 PM (IST)

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਪੁਰਾ ’ਚ ਇਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਨੰਗੇ ਸਿਰ ਅਤੇ ਜੋੜਿਆਂ ਸਮੇਤ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਸਿੱਖ ਵਿਰੋਧੀ ਹਰਕਤਾਂ ਲਗਾਤਾਰ ਵਧ ਰਹੀਆਂ ਹਨ ਪਰ ਪੰਜਾਬ ਦੀ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸ਼ਰੇਆਮ ਗੁੰਡਾਗਰਦੀ, ਦੁਕਾਨਦਾਰ ਨੂੰ ਨੰਗਾ ਕਰ ਕੇ ਮਾਰੇ ਬੇਸਬਾਲ, ਵੀਡੀਓ ਵਾਇਰਲ
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖਾਂ ਲਈ ਆਸਥਾ ਦਾ ਕੇਂਦਰ ਹਨ, ਜਿਥੇ ਕੋਈ ਵੀ ਮਰਿਆਦਾ ਵਿਰੁੱਧ ਹਰਕਤ ਨਾਲ ਕੌਮ ਅੰਦਰ ਰੋਸ ਪੈਦਾ ਹੋਣਾ ਸੁਭਾਵਿਕ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਰ ਕੇ ਬੇਅਦਬੀ ਕਰਨ ਵਾਲੇ ਲੋਕਾਂ ਦੇ ਹੌਂਸਲੇ ਵਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਇਨ੍ਹਾਂ ਮਾਮਲਿਆਂ ਪ੍ਰਤੀ ਇੰਨੀ ਅਵੇਸਲੀ ਹੋਈ ਹੈ ਕਿ ਕਾਰਵਾਰੀ ਤਾਂ ਦੂਰ ਦੀ ਗੱਲ, ਸਗੋਂ ਮੁੱਖ ਮੰਤਰੀ ਵੱਲੋਂ ਬੀਤੇ ਦਿਨਾਂ ’ਚ ਵਾਪਰੀਆਂ ਘਟਨਾਵਾਂ ਦੀ ਨਿੰਦਾ ਤਕ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲਾਂ ’ਚ ਦੇਹ ਵਪਾਰ ਦਾ ਧੰਦਾ ਜ਼ੋਰਾਂ ’ਤੇ, ਵੀਡੀਓ ਵਾਇਰਲ ਕਰ ਵਿਅਕਤੀ ਨੇ ਕੀਤਾ ਖ਼ੁਲਾਸਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।