ਐਡਵੋਕੇਟ ਧਾਮੀ ਨੇ ਨਿਊਯਾਰਕ ’ਚ ਸਿੱਖ ਨੌਜਵਾਨ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ

10/18/2023 4:46:51 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜਵਾਨ ’ਤੇ ਹੋਏ ਨਸਲੀ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਊਯਾਰਕ ਵਿਚ ਇਕ ਸਿੱਖ ਨੌਜਵਾਨ ’ਤੇ ਬੱਸ ਵਿਚ ਸਫ਼ਰ ਕਰਦਿਆਂ ਹਮਲਾ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਬੇਹੱਦ ਮੰਦਭਾਗੀ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ

ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿਚ ਵੱਸੇ ਹਨ, ਉਨ੍ਹਾਂ ਨੇ ਉਥੋਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਅੱਜ ਵੱਖ-ਵੱਖ ਦੇਸ਼ਾਂ ਅੰਦਰ ਸਿੱਖ ਪਦਵੀਆਂ ’ਤੇ ਕਾਰਜ ਕਰ ਰਹੇ ਹਨ ਪਰ ਜਦੋਂ ਸਿੱਖਾਂ ਵਿਰੁੱਧ ਅਜਿਹੀਆਂ ਨਫ਼ਰਤੀ ਘਟਨਾਵਾਂ ਵਾਪਰਦੀਆਂ ਹਨ, ਤਾਂ ਕੌਮ ਅੰਦਰ ਰੋਸ ਪੈਦਾ ਹੋਣਾ ਕੁਦਰਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਭਲਾ ਚਾਹੁਣ ਵਾਲੇ ਸਿੱਖਾਂ ’ਤੇ ਵਿਦੇਸ਼ਾਂ ‘ਚ ਨਸਲੀ ਹਮਲੇ ਹੋਣਾ ਬੇਹੱਦ ਮੰਦਭਾਗੇ ਹਨ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ।

ਇਹ ਵੀ ਪੜ੍ਹੋ :  ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਖ਼ਿਲਾਫ਼ ਵੱਡਾ ਦਾਅ ਖੇਡਣ ਲਈ ਮੈਦਾਨ 'ਚ ਉੱਤਰੀ 'ਆਪ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News