ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

Wednesday, Jan 21, 2026 - 02:26 PM (IST)

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

ਅੰਮ੍ਰਿਤਸਰ(ਸਰਬਜੀਤ)- ਜਲੰਧਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਘੋਰ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਅਤੇ ਸੂਬੇ ਪ੍ਰਤੀ ਜ਼ਿੰਮੇਵਾਰੀ ਦੀ ਨਕਾਮੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਣਾ ਵੱਡੀ ਚਿੰਤਾ ਦਾ ਵਿਸ਼ਾ ਹੈ। ਮੌਜੂਦਾ ਪੰਜਾਬ ਸਰਕਾਰ ਇਨ੍ਹਾਂ ਨੂੰ ਰੋਕਣ ਵਿਚ ਅਸਫਲ ਸਿੱਧ ਹੋਈ ਹੈ ਅਤੇ ਬਹੁਤੀਆਂ ਘਟਨਾਵਾਂ ਵਿਚ ਸਾਹਮਣੇ ਆਏ ਦੋਸ਼ੀਆਂ ਖਿਲਾਫ਼ ਵੀ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਸਕੀ, ਜੋ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦਾ ਪ੍ਰਗਟਾਵਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਕਾਬੂ

ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵਿਚ ਜਲੰਧਰ ਦੇ ਪਿੰਡ ਮਾਹਲਾ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦੇਣਾ ਸਿੱਖ ਭਾਵਨਾਵਾਂ ਨੂੰ ਸਿੱਧੀ ਚੁਣੌਤੀ ਹੈ। ਇਹ ਘਟਨਾ ਵੀ ਵੱਡੀ ਸਾਜ਼ਿਸ਼ ਦਾ ਹਿੱਸਾ ਲਗਦੀ ਹੈ, ਕਿਉਂਕਿ ਇਥੇ ਗੁਰਦੁਆਰਾ ਸਾਹਿਬ ਵਿਚ ਲੱਗੇ ਕੈਮਰੇ ਵੀ ਬੰਦ ਸਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਬੇਅਦਬੀਆਂ ਦਾ ਕੋਈ ਗੰਭੀਰ ਨੋਟਿਸ ਨਹੀਂ ਲਿਆ ਜਾ ਰਿਹਾ ਅਤੇ ਅਜਿਹੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ

ਐਡਵੋਕੇਟ ਧਾਮੀ ਨੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਲਿਆਉਣ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਵਾਈ ਨਾ ਕੀਤੀ ਤਾਂ ਸੰਗਤਾਂ ਨੂੰ ਸੰਘਰਸ਼ ਲਈ ਮਜ਼ਬੂਰ ਹੋਣਾ ਪਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਮਾਹੌਲ ਅੰਦਰ ਗੁਰਦੁਆਰਾ ਕਮੇਟੀ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਗੁਰਦੁਆਰਾ ਸਾਹਿਬਾਨ ਵਿਚ ਨਿਗਰਾਨੀ ਯਕੀਨੀ ਬਣਾਉਣ। ਹਰ ਸਮੇਂ ਸੇਵਾਦਾਰ ਤਾਇਨਾਤ ਰੱਖੇ ਜਾਣ ਅਤੇ ਲੋੜ ਅਨੁਸਾਰ ਕੈਮਰਿਆਂ ਦਾ ਉਚਿਤ ਪ੍ਰਬੰਧ ਕੀਤਾ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਗੈਰਕਾਨੂੰਨੀ ਹਥਿਆਰਾਂ ਦਾ ਨੈੱਟਵਰਕ ਬੇਨਕਾਬ, 6 ਪਿਸਤੌਲ ਸਮੇਤ 2 ਤਸਕਰ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News