ਐਡਵੋਕੇਟ ਧਾਮੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਕੀਤੇ ਰਵਾਨਾ

Saturday, Jul 15, 2023 - 04:52 PM (IST)

ਐਡਵੋਕੇਟ ਧਾਮੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਕੀਤੇ ਰਵਾਨਾ

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਅੱਜ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਇਹ ਰਾਹਤ ਸਮੱਗਰੀ ਸ਼੍ਰੋਮਣੀ ਕਮੇਟੀ ਦੇ ਮੁੰਬਈ ਤੋਂ ਮੈਂਬਰ ਗੁਰਿੰਦਰ ਸਿੰਘ ਬਾਵਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਭੇਜੀ ਹੈ। ਅੱਜ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵਿਚ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਕਾਰਜ ਕਰ ਰਹੀ ਹੈ।

ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ

ਉਨ੍ਹਾਂ ਕਿਹਾ ਕਿ ਜਿਥੇ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਗਿਆ ਹੈ, ਉਥੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਵੀ ਭੇਜੀਆਂ ਜਾ ਰਹੀਆਂ ਹਨ। ਇਸ ਵਿਚ ਸਹਿਯੋਗੀ ਬਣਦਿਆਂ ਗੁਰਿੰਦਰ ਸਿੰਘ ਬਾਵਾ ਵੱਲੋਂ ਦਿੱਲੀ ਕਮੇਟੀ ਦੇ ਮੈਂਬਰਾਂ ਰਾਹੀਂ ਰਾਹਤ ਸਮੱਗਰੀ ਭੇਜੀ ਗਈ ਹੈ, ਜਿਸ ਨੂੰ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤਾ ਗਿਆ ਹੈ।  ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਪਸ਼ੂਆਂ ਲਈ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਲਈ ਸੁਲਤਾਨਪੁਰ ਲੋਧੀ, ਬਜੀਦਪੁਰ, ਤਲਵੰਡੀ ਸਾਬੋ, ਫ਼ਤਹਿਗੜ੍ਹ ਸਾਹਿਬ ਆਦਿ ਨੂੰ ਕੇਂਦਰ ਬਣਾਇਆ ਗਿਆ ਹੈ, ਜਿਥੋਂ ਅੱਗੇ ਪ੍ਰਭਾਵਿਤ ਇਲਾਕਿਆਂ ਵਿਚ ਪੁੱਜਦਾ ਕੀਤਾ ਜਾ ਰਿਹਾ ਹੈ। ਰਾਹਤ ਸਮੱਗਰੀ ਰਵਾਨਾ ਕਰਨ ਸਮੇਂ ਹਾਜ਼ਰ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ, ਦਿੱਲੀ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਬੱਬਰ ਅਤੇ ਬੀਬੀ ਰਣਜੀਤ ਕੌਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਔਖੇ ਸਮੇਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸੰਗਤਾਂ ਨੂੰ ਵੀ ਇਸ ਕਾਰਜ ਵਿਚ ਸਹਿਯੋਗੀ ਬਣਨ ਦੀ ਅਪੀਲ ਕੀਤੀ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ

ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਬੱਬਰ, ਬੀਬੀ ਰਣਜੀਤ ਕੌਰ, ਸਤਨਾਮ ਸਿੰਘ ਜੱਗਾ ਆਦਿ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News