ਸਾਹਨੇਵਾਲ ਵਿਖੇ ਹਾਈਵੇ ਦੇ ਵਿਕਾਸ ਕਾਰਜਾਂ ਦੌਰਾਨ ਖੰਡੇ ਤੇ ਗੁਰੂ ਸਾਹਿਬ ਦੇ ਨਾਂ ਨਿਰਾਦਰ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

03/18/2023 10:22:28 AM

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਸਾਹਨੇਵਾਲ ਵਿਖੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਹਾਈਵੇਅ ਦੀ ਨਵੀਂ ਉਸਾਰੀ ਕਾਰਜਾਂ ਤਹਿਤ ਸਿੱਖ ਵਿਰਾਸਤ ਦੀ ਨਿਸ਼ਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਨਾਲ ਸਬੰਧਤ ਯਾਦਗਾਰੀ ਗੇਟ ਨੂੰ ਢਾਉਣ ਸਮੇਂ ਸਿੱਖ ਚਿੰਨ੍ਹ ਖੰਡੇ ਅਤੇ ਗੁਰੂ ਸਾਹਿਬ ਦੇ ਨਾਮ ਦੀ ਬੇਅਦਬੀ ਦੀ ਸਖ਼ਤ ਨਿੰਦਾ ਕੀਤੀ ਹੈ।

ਇਹ ਵੀ ਪੜ੍ਹੋ- ਅਕਾਲੀ ਦਲ ਨੇ ਸ਼ੁਰੂ ਕੀਤਾ 'ਪੰਜਾਬ ਬਚਾਓ ਧਰਨਾ', ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਦਾ ਉਦਘਾਟਨ 1972 ਵਿੱਚ ਕੀਤਾ ਗਿਆ ਸੀ ਅਤੇ ਇਹ ਸਿੱਖ ਵਿਰਾਸਤ ਦਾ ਹਿੱਸਾ ਹੈ ਕਿਉਂਕਿ ਇਸ ਮਾਰਗ ਨੂੰ ਦਸਵੇਂ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਹੈ। ਉਨ੍ਹਾਂ ਨੇ ਇਸ ਮਾਰਗ ਉੱਤੇ ਕਈ ਯਾਦਗਾਰੀ ਗੇਟ ਵੀ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਕੀਤੇ ਜਾ ਰਹੇ ਵਿਕਾਸ ਦਾ ਸਵਾਗਤ ਹੈ, ਪਰ ਸਿੱਖ ਚਿੰਨ੍ਹ ਖੰਡੇ ਅਤੇ ਗੁਰੂ ਸਾਹਿਬ ਜੀ ਦੇ ਨਾਮ ਦਾ ਨਿਰਾਦਰ ਅਤਿ ਨਿੰਦਰਯੋਗ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ- ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਹਜ਼ਾਰਾਂ ਏਕੜ ਕਣਕ ਦੀ ਫ਼ਸਲ ਜ਼ਮੀਨ ’ਤੇ ਵਿਛੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਦੀ ਪਵਿੱਤਰਤਾ ਨੂੰ ਕਾਇਮ ਰੱਖਣਾ ਅਤੇ ਇਸ ਨਾਲ ਸਬੰਧਤ ਮੀਲ ਪੱਥਰਾਂ ਅਤੇ ਯਾਦਗਾਰੀ ਗੇਟਾਂ ਦੀ ਸਾਂਭ ਸੰਭਾਲ ਅਤੇ ਇਨ੍ਹਾਂ ਦੀ ਹਾਲਤ ਨੂੰ ਸੁਧਾਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਹਨੇਵਾਲ ਵਾਲੀ ਘਟਨਾ ਦੀ ਜਾਂਚ ਕਰਕੇ ਲਾਪਰਵਾਹੀ ਵਰਤਣ ਵਾਲੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਚਿੰਨ੍ਹਾਂ ਅਤੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹਨ, ਅਤੇ ਸਾਹਨੇਵਾਲ ਦੀ ਘਟਨਾ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan