ਐਡਵੋਕੇਟ ਧਾਮੀ ਨੇ ਸਤਪਾਲ ਸਿੰਘ ਦਾਨਿਸ਼ ਦੀ ਪਤਨੀ ਦੇ ਚਲਾਣੇ ’ਤੇ ਦੁਖ ਪ੍ਰਗਟਾਇਆ

Thursday, Oct 03, 2024 - 12:45 PM (IST)

ਐਡਵੋਕੇਟ ਧਾਮੀ ਨੇ ਸਤਪਾਲ ਸਿੰਘ ਦਾਨਿਸ਼ ਦੀ ਪਤਨੀ ਦੇ ਚਲਾਣੇ ’ਤੇ ਦੁਖ ਪ੍ਰਗਟਾਇਆ

ਅੰਮ੍ਰਿਤਸਰ (ਦੀਪਕ/ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਤਪਾਲ ਸਿੰਘ ਦਾਨਿਸ਼ ਦੀ ਪਤਨੀ ਮਧੂ ਬਾਲਾ ਦੇ ਚਲਾਣੇ ’ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਾਨਿਸ਼ ਪਰਿਵਾਰ ਦੇ ਵਡੇਰਿਆਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਾਸ਼ੀ ਸੇਵਾ ਵਿਚ ਅਹਿਮ ਯੋਗਦਾਨ ਰਿਹਾ ਹੈ। ਇਹ ਪਰਿਵਾਰ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਨਾਲ ਜੁੜਿਆ ਰਿਹਾ ਹੈ। ਐਡਵੋਕੇਟ ਧਾਮੀ ਨੇ ਸਤਪਾਲ ਸਿੰਘ ਦਾਨਿਸ਼ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

ਇਹ ਵੀ ਪੜ੍ਹੋ-  ਪੰਜਾਬ 'ਚ ਮੌਸਮ ਦੀ ਤਬਦੀਲੀ ਨਾਲ ਇਹ ਵਾਇਰਸ ਸਰਗਰਮ, ਵੱਡੀ ਗਿਣਤੀ ’ਚ ਮਰੀਜ਼ ਆਉਣ ਲੱਗੇ ਲਪੇਟ ’ਚ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ ਨੇ ਵੀ ਸਤਪਾਲ ਸਿੰਘ ਦਾਨਿਸ਼ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਵਿਗੜੀ ਸਿਹਤ, ਹਸਪਤਾਲ ਦਾਖ਼ਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News