ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਗਟਾਇਆ ਦੁੱਖ

Thursday, Jul 18, 2024 - 11:56 PM (IST)

ਜੈਤੋ (ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਅਖ਼ਬਾਰ ਦੇ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ. ਜਸਪਾਲ ਸਿੰਘ ਦਾ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਅਹਿਮ ਸਥਾਨ ਸੀ। ਸ. ਜਸਪਾਲ ਸਿੰਘ ਦਾ ਅਕਾਲ ਚਲਾਣਾ ਦੁਖਦਾਈ ਹੈ। 

ਐਡਵੋਕੇਟ ਧਾਮੀ ਨੇ ਸ. ਜਸਪਾਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। 

ਇਹ ਵੀ ਪੜ੍ਹੋ- ਪਰਿਵਾਰਕ ਮੈਂਬਰਾਂ ਨੇ ਜਾਇਦਾਦ 'ਚੋਂ ਹਿੱਸਾ ਦੇਣ ਤੋਂ ਕੀਤਾ ਇਨਕਾਰ, ਤਾਂ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ. ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟਾਈ।

ਇਹ ਵੀ ਪੜ੍ਹੋ- ਦੋਸਤਾਂ ਨੂੰ ਕਾਰੋਬਾਰ ਲਈ ਦਿੱਤਾ 1 ਕਰੋੜ, ਪੈਸਾ ਨਾ ਮਿਲਿਆ ਵਾਪਸ ਤਾਂ ਸਦਮੇ ਨੇ ਲੈ ਲਈ ਜਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News