ਐਡਵੋਕੇਟ ਧਾਮੀ ਨੇ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਬਾਬਾ ਤਰਸੇਮ ਸਿੰਘ ਦੇ ਕਤਲ ’ਤੇ ਕੀਤਾ ਦੁੱਖ ਪ੍ਰਗਟ

03/29/2024 12:14:28 PM

ਅੰਮ੍ਰਿਤਸਰ (ਦੀਪਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਵਿਖੇ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਕਾਰ ਸੇਵਾ ਵਾਲੇ ਬਾਬਾ ਤਰਸੇਮ ਸਿੰਘ ਦੇ ਕਤਲ ਉੱਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। 

ਇਹ ਵੀ ਪੜ੍ਹੋ : MP ਗੁਰਜੀਤ ਔਜਲਾ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਫਵਾਹਾਂ ਦਾ ਕੀਤਾ ਖੰਡਨ

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਐਡੋਵੇਕਟ ਧਾਮੀ ਨੇ ਇਸ ਮਾਮਲੇ ਵਿੱਚ ਉਤਰਾਖੰਡ ਪੁਲਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ :  ਲੋਕ ਸਭਾ ਚੋਣਾਂ 2024 : ਪੰਜਾਬ ’ਚ ਪਹਿਲੀ ਵਾਰ ਹੋਵੇਗਾ ਚਹੁਕੋਣਾ ਮੁਕਾਬਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News