ਐਡਵੋਕੇਟ ਧਾਮੀ ਨੇ ਹਰਿਆਣਾ ’ਚ ਦਰਦਨਾਕ ਬੱਸ ਹਾਦਸੇ ’ਤੇ ਕੀਤਾ ਦੁੱਖ ਪ੍ਰਗਟ

Sunday, May 19, 2024 - 10:55 AM (IST)

ਐਡਵੋਕੇਟ ਧਾਮੀ ਨੇ ਹਰਿਆਣਾ ’ਚ ਦਰਦਨਾਕ ਬੱਸ ਹਾਦਸੇ ’ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ (ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਪਲਵਲ ਨਜ਼ਦੀਕ ਵਾਪਰੇ ਦਰਦਨਾਕ ਬੱਸ ਹਾਦਸੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਅਕਾਲ ਚਲਾਣਾ ਕਰ ਜਾਣ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। 

ਇਹ ਵੀ ਪੜ੍ਹੋ-   ਵੱਡੀ ਖ਼ਬਰ : ਪੰਜਾਬ 'ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਹੰਗਾਮਾ, ਗੋਲੀਆਂ ਚੱਲਣ ਦਾ ਦਾਅਵਾ

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬਹੁਤ ਦੁੱਖਦ ਹਾਦਸਾ ਹੈ, ਜਿਸ ਵਿਚ ਧਾਰਮਿਕ ਯਾਤਰਾ ’ਤੇ ਗਏ ਸ਼ਰਧਾਲੂਆਂ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ’ਚ ਉਨ੍ਹਾਂ ਦੇ ਜ਼ਿਲੇ ਹੁਸ਼ਿਆਰਪੁਰ ਨਾਲ ਸਬੰਧਤ ਵੀ 7 ਮੈਂਬਰ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੱਸ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਜਾਣ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਹ ਵੀ ਪੜ੍ਹੋ-  ਹੀਟ ਵੇਵ ਨੇ ਕੱਢੇ ਵੱਟ, ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News