ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ
Friday, Apr 04, 2025 - 04:49 PM (IST)

ਜੈਤੋ(ਰਘੂਨੰਦਨ ਪਰਾਸ਼ਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦਾ ਨਵੀਨੀਕਰਨ ਮਗਰੋਂ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਲਈ ਸੰਗਤਾਂ ਦੀ ਸਹੂਲਤ ਲਈ ਬੱਸ ਖ਼ਰੀਦ ਕਰਨ ਵਾਸਤੇ 30 ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ
ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਸਮੇਂ-ਸਮੇਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਕੀਤਾ ਜਾਂਦਾ ਹੈ, ਇਸੇ ਤਹਿਤ ਬੈਂਕ ਪ੍ਰਬੰਧਕਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਇਕ 32 ਸੀਟਾਂ ਵਾਲੀ ਬੱਸ ਦੀ ਖ਼ਰੀਦ ਵਾਸਤੇ 30 ਲੱਖ ਰੁਪਏ ਦਿੱਤੇ ਗਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਬੈਂਕ ਸੰਗਤਾਂ ਦੀ ਸਹੂਲਤ ਲਈ ਨਿਰੰਤਰ ਕਾਰਜਸ਼ੀਲ ਰਹੇਗਾ। ਇਸ ਦੌਰਾਨ ਬੈਂਕ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰਾਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸੇ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਅਸ਼ੋਕ ਚੰਦਰ ਨੇ ਬੈਂਕ ਦੀ ਬ੍ਰਾਂਚ ਦੇ ਉਦਘਾਟਨੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਵਿਛੋਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਸੁਲਤਾਨਵਿੰਡ, ਹਰਪਾਲ ਸਿੰਘ ਜੱਲਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਹੋਰ ਮੌਜੂਦ ਰਹੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8