ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਉਦਘਾਟਨ

Monday, Apr 20, 2026 - 01:33 PM (IST)

ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਉਦਘਾਟਨ

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾ ਹੇਠ ਕਾਰਜਸ਼ੀਲ ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਅਤੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। 

ਇਹ ਵੀ ਪੜ੍ਹੋ- ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ ਗੋਲੀਆਂ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀ ਮੁਕੰਮਲ ਸਟੇਸ਼ਨਰੀ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਰਾਹੀਂ ਛਪਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਪ੍ਰਿੰਟਿੰਗ ਦੇ ਕੰਮ-ਕਾਜ ਨੂੰ ਹੋਰ ਬਿਹਤਰ ਕਰਨ ਲਈ ਆਧੁਨਿਕ ਤਕਨਾਲੋਜੀ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦੇ ਨਵੀਨੀਕਰਨ ਦੇ ਕਾਰਜਾਂ ਦੀ ਸੇਵਾ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸਤਨਾਮ ਸਿੰਘ ਦਾ ਸਨਮਾਨ ਵੀ ਕੀਤਾ।

ਇਹ ਵੀ ਪੜ੍ਹੋ- ਪੰਜਾਬ ’ਚ ਗਰਮੀ ਦਾ ਕਹਿਰ : ਸਿਹਤ ਵਿਭਾਗ ਨੇ ‘ਲੂ’ ਤੋਂ ਬਚਣ ਲਈ ਜਾਰੀ ਕੀਤੀ ਐਡਵਾਈਜ਼ਰੀ

ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਐਕਸੀਅਨ ਜਤਿੰਦਰਪਾਲ ਸਿੰਘ ਤੇ ਸੁਖਜਿੰਦਰ ਸਿੰਘ, ਇੰਚਾਰਜ ਓਂਕਾਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਗੋਲਡਨ ਆਫਸੈਟ ਪ੍ਰੈੱਸ ਮੈਨੇਜਰ ਸੰਦੀਪ ਸਿੰਘ, ਇੰਚਾਰਜ ਮਲਕੀਤ ਸਿੰਘ, ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦੇ ਮੈਨੇਜਰ ਹਰਮਿੰਦਰ ਸਿੰਘ ਮਾਹੀਆ, ਜੇਈ ਸ਼ਮਸ਼ੇਰ ਸਿੰਘ ਅਤੇ ਹੋਰ ਵੀ ਸਖਸ਼ੀਅਤਾ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News