ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ

Thursday, May 09, 2024 - 06:17 PM (IST)

ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ

ਅੰਮ੍ਰਿਤਸਰ(ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ 'ਚ ਸੁਣ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐਪਲ ਆਈ. ਓ. ਐੱਸ. ਅਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ। ਇਸ ਐਪ ਦਾ ਨਾਮ ‘ਐੱਸ. ਜੀ. ਪੀ. ਸੀ. ਗੁਰਬਾਣੀ ਕੀਰਤਨ’ ਹੈ, ਜੋ ਕਿ ਐਪਲ ਐਪਲੀਕੇਸ਼ਨ ਸਟੋਰ ਤੋਂ ਸ਼ਰਧਾਲੂ ਡਾਊਨਲੋਡ ਕਰ ਸਕਣਗੇ।

ਇਹ ਵੀ ਪੜ੍ਹੋ- ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਐਪ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਆਸਥਾ ਦਾ ਕੇਂਦਰ ਹੈ ਅਤੇ ਹਰ ਸ਼ਰਧਾਲੂ ਦੀ ਇਸ ਪਾਵਨ ਅਸਥਾਨ ਤੋਂ ਗੁਰਬਾਣੀ ਕੀਰਤਨ ਸਰਵਣ ਕਰਨ ਦੀ ਤਾਂਘ ਹੁੰਦੀ ਹੈ। ਸੰਗਤ ਦੀ ਇਸ ਭਾਵਨਾ ਦਾ ਸਤਿਕਾਰ ਕਰਦਿਆਂ ਐਪ ਜਾਰੀ ਕੀਤੀ ਗਈ ਹੈ, ਕਿਉਂਕਿ ਮੌਜੂਦਾ ਸਮੇਂ ਹਰ ਵਿਅਕਤੀ ਮੋਬਾਈਲ ਆਦਿ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਐਪਲ ਦੇ ਫੋਨ ਰੱਖਣ ਵਾਲਿਆਂ ਲਈ ਅੱਜ ਜਾਰੀ ਕੀਤੀ ਇਸ ਗੁਰਬਾਣੀ ਐਪ ਤੋਂ ਪਹਿਲਾਂ ਐਂਡ੍ਰੋਇਡ ਫੋਨ ਵਰਤਣ ਵਾਲਿਆਂ ਵਾਸਤੇ ਵੀ ਐਪ ਕਾਰਜਸ਼ੀਲ ਹੈ, ਜਿਸ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਇਹ ਵੀ ਪੜ੍ਹੋ- ਖੁੱਲ੍ਹੇ ਬੋਰਵੈੱਲ ਕਾਰਨ ਵਾਪਰਨ ਵਾਲੇ ਹਾਦਸੇ ਲਈ DC ਘਣਸ਼ਿਆਮ ਸਖ਼ਤ, ਜ਼ਮੀਨ ਮਾਲਕਾਂ ਨੂੰ ਦਿੱਤੀ ਹਦਾਇਤ

ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਅਧਿਕਾਰਤ ਐਪ ਦੀ ਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਹੋਣ ਵਾਲੇ ਪੂਰੇ ਦਿਨ ਦਾ ਸਿੱਧਾ ਆਡੀਓ ਪ੍ਰਸਾਰਣ ਸਰਵਣ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News