NIA ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ’ਤੇ ਛਾਪੇਮਾਰੀ ਕਰਨੀ ਮੰਦਭਾਗੀ: ਐਡਵੋਕੇਟ ਧਾਮੀ

08/04/2023 5:41:48 PM

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੀ ਕੇਂਦਰੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ਅਤੇ ਸੰਸਥਾ ਨਾਲ ਸਬੰਧਤ ਪ੍ਰਬੰਧਕ ਦੇ ਘਰ ਛਾਪੇਮਾਰੀ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਮਾਨਵ ਭਲਾਈ ਦੇ ਖ਼ੇਤਰ 'ਚ ਸਿੱਖ ਸੰਸਥਾਵਾਂ ਦੀ ਪ੍ਰਭਾਵਸ਼ਾਲੀ ਭੂਮਿਕਾ ਨੂੰ ਨਜ਼ਰਅੰਦਾਜ ਕਰਕੇ ਅਜਿਹਾ ਕਰਨਾ ਬੇਹੱਦ ਮੰਦਭਾਗੀ ਕਾਰਵਾਈ ਹੈ। 

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਨੇ ਕਾਰ ਨਾਲ ਦਰੜਿਆ ਦੋਧੀ, ਗੱਡੀ 'ਚੋਂ ਬਰਾਮਦ ਹੋਈ ਸ਼ਰਾਬ ਦੀ ਬੋਤਲ

ਉਨ੍ਹਾਂ ਆਖਿਆ ਕਿ ਸਿੱਖਾਂ 'ਚ ਇਹ ਖਾਸ ਹੈ ਕਿ ਉਹ ਗੁਰੂ ਸਾਹਿਬਾਨ ਦੀ ਸਿੱਖਿਆ ਅਤੇ ਸਿਧਾਂਤਾਂ ’ਤੇ ਚੱਲਦਿਆਂ ਹਮੇਸ਼ਾ ਹੀ ਲੋੜਵੰਦਾਂ ਲਈ ਧਰਵਾਸ ਬਣਦੇ ਹਨ। ਦੁਨੀਆ ਵਿਚ ਕਿਤੇ ਵੀ ਮੁਸ਼ਕਲ ਆਵੇ ਤਾਂ ਸਿੱਖ ਮੋਹਰੀ ਹੋ ਕੇ ਮਦਦਗਾਰ ਹੁੰਦੇ ਹਨ। ਖ਼ਾਲਸਾ ਏਡ ਸੰਸਥਾ ਵੀ ਅਜਿਹੀਆਂ ਹੀ ਸੰਸਥਾਵਾਂ ਵਿੱਚੋਂ ਇੱਕ ਹੈ ਜੋ ਬਿਨਾਂ ਭੇਦ ਭਾਵ ਦੇ ਵਿਸ਼ਵਭਰ ਵਿੱਚ ਮਾਨਵਤਾ ਦੀ ਸੇਵਾ ਕਰ ਰਹੀ ਹੈ।

ਇਹ ਵੀ ਪੜ੍ਹੋ- 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਟਾਹਲੀ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ 'ਚ ਪਿਆ ਚੀਕ-ਚਿਹਾੜਾ

ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਮਾਨਵਹਿਤਕਾਰੀ ਸੰਸਥਾਵਾਂ ਦੇ ਆਗੂਆਂ ਨੂੰ ਪਰੇਸ਼ਾਨ ਕਰਨਾ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਜਾਂਚ ਦੀ ਜ਼ਰੂਰਤ ਸੀ ਤਾਂ ਖ਼ਾਲਸਾ ਏਡ ਦੇ ਜ਼ਿੰਮੇਵਾਰ ਪ੍ਰਬੰਧਕਾਂ ਨੂੰ ਨੋਟਿਸ ਭੇਜ ਕੇ ਬੁਲਾਇਆ ਜਾ ਸਕਦਾ ਸੀ। ਬਿਨਾਂ ਨੋਟਿਸ ਤੋਂ ਦਫ਼ਤਰ ਅਤੇ ਘਰਾਂ ਦੀ ਪੁੱਛ-ਗਿੱਛ ਕਰਕੇ ਭੈਅ ਦਾ ਮਾਹੌਲ ਬਣਾਉਣਾ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਜਾਂਚ ਏਜੰਸੀਆਂ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਹਰ ਔਖੇ ਸਮੇਂ ਸਿੱਖ ਸੰਸਥਾਵਾਂ ਹੀ ਰਾਹਤ ਕਾਰਜ ਸਭ ਤੋਂ ਅੱਗੇ ਹੋ ਕੇ ਕਰਦੀਆਂ ਹਨ। ਕੋਰੋਨਾ ਮਹਾਂਮਾਰੀ ਦਾ ਭਿਆਨਕ ਦੌਰ ਇਸ ਦੀ ਸਭ ਤੋਂ ਤਾਜ਼ਾ ਉਦਾਹਰਨ ਹੈ ਜਦੋਂ ਸਿੱਖ ਸੰਸਥਾਵਾਂ ਦੇ ਸੇਵਾਦਾਰਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਮਾਨਵਤਾ ਦੀ ਸੇਵਾ ਕੀਤੀ ਸੀ।

ਇਹ ਵੀ ਪੜ੍ਹੋ- 20 ਸਾਲ ਦੀ ਕੁੜੀ ਨੂੰ ਵਰਗਲਾ ਕੇ ਲੈ ਗਿਆ 60 ਸਾਲਾ ਬਜ਼ੁਰਗ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan