ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

Friday, Apr 19, 2024 - 11:08 AM (IST)

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਅਤੇ ਪ੍ਰਚਾਰਕ ਭਾਈ ਕਲਿਆਣ ਸਿੰਘ ਰਾਹੀਂ ਜਾਂਚ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿੰਡ ਵਾਸੀਆਂ ਵੱਲੋਂ ਮੁਕੇਰੀਆਂ ਪੁਲਸ ਥਾਣੇ ਵਿਚ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ ਪਰ ਸ਼੍ਰੋਮਣੀ ਕਮੇਟੀ ਇਸ ਵਿਚ ਹਰ ਪੱਧਰ 'ਤੇ ਸੰਗਤ ਨੂੰ ਸਹਿਯੋਗ ਦੇਵੇਗੀ ਤਾਂ ਜੋ ਮੁਲਜ਼ਮਾਂ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਇਹ ਵੀ ਪੜ੍ਹੋ- ਬਾਰਡਰ ਰੇਂਜ 'ਚ ਪੁਲਸ ਦੀ ਵੱਡੀ ਕਾਰਵਾਈ, ਇਨ੍ਹਾਂ ਜ਼ਿਲ੍ਹਿਆਂ 'ਚ ਹਥਿਆਰ ਤੇ ਨਸ਼ੀਲੇ ਪ੍ਰਦਾਰਥ ਨਾਲ 197 ਗ੍ਰਿਫ਼ਤਾਰ

ਉਨ੍ਹਾਂ ਕਿਹਾ ਪੁਲਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੋਸ਼ੀਆਂ ਦੀ ਭਾਲ ਕਰੇ ਅਤੇ ਜੇਕਰ ਕਿਸੇ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਸੰਗਤ ਦੇ ਰੋਸ ਅਤੇ ਰੋਹ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਵੀ ਨਸ਼ਟ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ 'ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ

ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਦੋਸ਼ੀ ਬਚ ਨਿਕਲਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਘਟਨਾ ਨੇ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਝੰਜੋੜਿਆ ਹੈ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀਸੀਟੀਵੀ ਕੈਮਰੇ ਰਾਹੀਂ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।

ਇਹ ਵੀ ਪੜ੍ਹੋ- ਤਰਨਤਾਰਨ ਤੋਂ ਵੱਡੀ ਖ਼ਬਰ: ਹਸਪਤਾਲ ਤੋਂ ਤੜਕੇ 2 ਵਜੇ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਰਾਜੂ ਸ਼ੂਟਰ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News