ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

Monday, May 06, 2024 - 10:55 AM (IST)

ਅੰਮ੍ਰਿਤਸਰ (ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਪੁਲਸ ਪ੍ਰਸ਼ਾਸਨ ਅਤੇ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ’ਚ ਪੂਰੀ ਤਰ੍ਹਾਂ ਅਸਫ਼ਲ ਰਹੇ ਹਨ।

ਇਹ ਵੀ ਪੜ੍ਹੋ- ਵਿਦੇਸ਼ਾਂ ਤੋਂ ਗੈਂਗਸਟਰਾਂ ਵਲੋਂ ਅੱਧੀ ਦਰਜਨ ਤੋਂ ਵੱਧ ਕਾਰੋਬਾਰੀਆਂ ਤੋਂ ਮੰਗੀ ਕਰੋੜਾਂ ਦੀ ਫਿਰੌਤੀ, ਵਪਾਰੀਆਂ ’ਚ ਦਹਿਸ਼ਤ

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਿਸੇ ਵੱਡੀ ਸਾਜ਼ਸ਼ ਦਾ ਹਿੱਸਾ ਹਨ, ਜਿਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਸ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਅਤੇ ਮਿਸਾਲੀ ਸਜ਼ਾਵਾਂ ਨਾ ਦਿੱਤੇ ਜਾਣ ਕਾਰਨ ਹੀ ਸੰਗਤ ਅੰਦਰ ਭਾਰੀ ਰੋਸ ਅਤੇ ਰੋਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਤੰਤਰ ਰਾਹੀਂ ਫਿਰੋਜ਼ਪੁਰ ਦੀ ਬੇਅਦਬੀ ਘਟਨਾ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਨਸ਼ਰ ਕਰੇ।

ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨੀ ਮੋਰਚੇ 'ਚ ਸ਼ਾਮਲ ਕਿਸਾਨ ਔਰਤ ਬਲਵਿੰਦਰ ਕੌਰ ਦੀ ਮੌਤ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰਪ੍ਰਤਾਪ ਸਿੰਘ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਮੈਂਬਰ ਦਰਸ਼ਨ ਸਿੰਘ ਸ਼ੇਰ ਖਾਂ, ਗੁਰਦੁਆਰਾ ਜਾਮਨੀ ਸਾਹਿਬ ਬਜ਼ੀਦਪੁਰ ਫਿਰੋਜ਼ਪੁਰ ਤੋਂ ਐਡੀਸ਼ਨਲ ਮੈਨੇਜਰ ਜਸਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗ੍ਰੰਥੀ ਗਿਆਨੀ ਗੁਰਭਜਨ ਸਿੰਘ, ਪ੍ਰਚਾਰਕ ਸੁਖਵਿੰਦਰ ਸਿੰਘ ਅਤੇ ਹੋਰ ਨੁਮਾਇੰਦੀਆਂ ਨੇ ਘਟਨਾ ਵਾਲੀ ਥਾਂ ਪਿੰਡ ਬੰਡਾਲਾ ਵਿਖੇ ਪੁੱਜ ਕੇ ਸਮੁੱਚੀ ਜਾਣਕਾਰੀ ਲੈਣ ਉਪਰੰਤ ਰਿਪੋਰਟ ਭੇਜੀ ਹੈ ਜੋ ਅਗਲੀ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਔਰਤ ਨੂੰ ਬੇਹੋਸ਼ ਕਰ ਕੀਤਾ ਵੱਡਾ ਕਾਂਡ, ਪੁਲਸ ਨੇ ਚਾਰ ਵਿਅਕਤੀਆਂ ਨੂੰ ਸਕਾਰਪੀਓ ਸਮੇਤ ਕੀਤਾ ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News