SGPC ਨੇ ਘੱਟ ਗਿਣਤੀਆਂ ਦੇ ਵਿਦਿਆਰਥੀਆਂ ਲਈ ਚੁੱਕਿਆ ਸ਼ਲਾਘਾਯੋਗ ਕਦਮ, PM ਮੋਦੀ ਨੂੰ ਲਿਖੀ ਚਿੱਠੀ

02/04/2023 3:55:53 PM

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟ ਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। 

ਇਹ ਵੀ ਪੜ੍ਹੋ- ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਬੱਸ ਦੀ ਉਡੀਕ ਕਰਦੀ ਔਰਤ ਦੀ ਦਰਦਨਾਕ ਮੌਤ

ਦੱਸਣਯੋਗ ਹੈ ਕਿ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧ ਰੱਖਣ ਵਾਲੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਮੌਲਾਨਾ ਅਜ਼ਾਦ ਨੈਸ਼ਨਲ ਫੈਲੋਸ਼ਿਪ ਅਤੇ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਤਹਿਤ ਵਜੀਫ਼ੇ ਦਿੱਤੇ ਜਾਂਦੇ ਸਨ, ਜਿਸ ਨੂੰ ਪਿਛਲੇ ਸਾਲ ਤੋਂ ਬੰਦ ਕਰ ਦਿੱਤਾ ਗਿਆ ਹੈ। ਇਸ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਸਰਕਾਰ ਪਾਸੋਂ ਮੁੜ ਨਜ਼ਰਸਾਨੀ ਮੰਗੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਇਸ ਨੂੰ ਲੈ ਕੇ ਦਖ਼ਲ ਦੀ ਮੰਗ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਹੈ ਕਿ ਦੇਸ਼ ਅੰਦਰ ਲੰਮੇ ਸਮੇਂ ਤੋਂ ਚੱਲ ਰਹੀ ਇਸ ਸਕੀਮ ਦੇ ਬੰਦ ਹੋਣ ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀ ਪ੍ਰਭਾਵਿਤ ਹੋਣਗੇ। ਘੱਟਗਿਣਤੀ ਭਾਈਚਾਰੇ ਨਾਲ ਸਬੰਧ ਰੱਖਣ ਵਾਲੇ ਵਿਦਿਆਰਥੀਆਂ ਨੂੰ ਖੋਜ ਕਾਰਜਾਂ ਅਤੇ ਪੜ੍ਹਾਈ ਲਈ ਇਸ ਫੈਲੋਸ਼ਿਪ ਤੋਂ ਵਾਂਝਿਆਂ ਕਰਨਾ ਬੇਹੱਦ ਮੰਦਭਾਗਾ ਹੈ।

ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸ਼ਰਾਬ ਪੀ ਕੇ ਹਾਈ ਵੋਲਟੇਜ਼ ਡਰਾਮਾ ਕਰਨ ਵਾਲੇ ਥਾਣੇਦਾਰ 'ਤੇ ਵੱਡੀ ਕਾਰਵਾਈ

ਦੇਸ਼ ਦੀ ਤਰੱਕੀ ਲਈ ਅਜਿਹੀਆਂ ਯੋਜਨਾਵਾਂ ਬੇਹੱਦ ਕਾਰਗਰ ਸਾਬਤ ਹੁੰਦੀਆਂ ਹਨ, ਪਰ ਸਰਕਾਰ ਵੱਲੋਂ ਜਾਣਬੁਝ ਕੇ ਘੱਟਗਿਣਤੀਆਂ ਨੂੰ ਨਜ਼ਰਅੰਦਾਜ਼ ਕਰਨਾ ਦੇਸ਼ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਕਾਰਜਸ਼ੈਲੀ ਘੱਟਗਿਣਤੀਆਂ ਪ੍ਰਤੀ ਅਜਿਹੀ ਹੀ ਰਹੀ ਤਾਂ ਉਨ੍ਹਾਂ ਅੰਦਰ ਸਰਕਾਰ ਪ੍ਰਤੀ ਉਦਾਸਨੀਤਾ ਅਤੇ ਬੇਵਿਸਵਾਸ਼ੀ ਪੈਦਾ ਹੋਣੀ ਯਕੀਨੀ ਹੈ। ਇਸ ਲਈ ਸਰਕਾਰ ਨੂੰ ਘੱਟਗਿਣਤੀਆਂ ਨਾਲ ਸਬੰਧਤ ਮਸਲਿਆਂ ’ਤੇ ਖੁਲ੍ਹੇ ਦਿਲ ਨਾਲ ਵਿਚਾਰ ਕਰਨੀ ਚਾਹੀਦੀ ਹੈ, ਤਾਂ ਜੋ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਣਿਆ ਰਹੇ। ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਬੰਦ ਹੋਈ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News