ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਸਬੰਧੀ ਐਡਵੋਕੇਟ ਧਾਮੀ ਨੇ CM ਮਾਨ ਨੂੰ ਲਿਖਿਆ ਪੱਤਰ

Tuesday, Feb 27, 2024 - 11:29 AM (IST)

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਸਬੰਧੀ ਐਡਵੋਕੇਟ ਧਾਮੀ ਨੇ CM ਮਾਨ ਨੂੰ ਲਿਖਿਆ ਪੱਤਰ

ਅੰਮ੍ਰਿਤਸਰ (ਦੀਪਕ)- ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਦੇ ਮਾਮਲਿਆਂ ਸਬੰਧੀ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਭੁੱਖ ਹੜਤਾਲ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।

ਇਹ ਵੀ ਪੜ੍ਹੋ : ਸ਼ਰਾਰਤ ਨਾਲ ਗੁਪਤ ਅੰਗ ਰਾਹੀਂ ਢਿੱਡ ’ਚ ਭਰੀ ਹਵਾ, ਵਿਅਕਤੀ ਦੀ ਦਰਦਨਾਕ ਮੌਤ

ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਡਿਬਰੂਗੜ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰ ਅਤੇ ਉਨ੍ਹਾਂ ਦੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਆਖਿਆ ਕਿ ਇਨ੍ਹਾਂ ਸਿੱਖ ਨੌਜਵਾਨਾਂ ਨੂੰ ਤੁਰੰਤ ਡਿਬਰੂਗੜ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

ਆਪਣੇ ਪੱਤਰ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਪਰਿਵਾਰਾਂ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸਿੱਖ ਨੌਜਵਾਨਾਂ ਨੂੰ ਜੇਲ੍ਹ ਅੰਦਰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਦੀਆਂ ਬੈਰਕਾਂ ਅੰਦਰ ਨਿੱਜਤਾ ਦੀ ਉਲੰਘਣਾ ਕਰਦਿਆਂ ਕੈਮਰੇ ਅਤੇ ਰਿਕਾਰਡਰ ਲਗਾਏ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ ਅਨੁਸਾਰ ਨਜ਼ਰਬੰਦ ਸਿੱਖਾਂ ਨੂੰ ਲੋੜ ਅਨੁਸਾਰ ਖਾਣਾ ਅਤੇ ਸਿਹਤ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਰੋਸ-ਪ੍ਰਦਰਸ਼ਨ ਕਰਦਿਆਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਵਿਗੜਨੀ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ : ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News