ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਰਦਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ
Friday, Jun 30, 2023 - 05:47 PM (IST)

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਬੀਰਦਵਿੰਦਰ ਸਿੰਘ ਵਿਦਵਾਨ ਸਿਆਸਤਦਾਨ ਸਨ। ਜਿਨ੍ਹਾਂ ਨੇ ਹਮੇਸ਼ਾ ਹੀ ਸਿੱਖ ਸਰੋਕਾਰਾਂ ਦੀ ਕਦਰ ਕੀਤੀ।
ਇਹ ਵੀ ਪੜ੍ਹੋ- ਕਾਰ ਬੈਕ ਕਰਦਿਆਂ ਸੰਗੀਤ ਦੀ ਲੋਰ 'ਚ ਕਰ 'ਤਾ ਵੱਡਾ ਕਾਂਡ, NGO ਦੇ ਚੇਅਰਮੈਨ ਦੀ ਦਰਦਨਾਕ ਮੌਤ
ਬੀਰਦਵਿੰਦਰ ਸਿੰਘ ਦਾ ਅਕਾਲ ਚਲਾਣਾ ਜਿਥੇ ਉਨ੍ਹਾਂ ਦੇ ਪਰਿਵਾਰ ਲਈ ਘਾਟਾ ਹੈ, ਉਥੇ ਸਮਾਜ ਲਈ ਵੀ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਰਦਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਹ ਵੀ ਪੜ੍ਹੋ- ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਬੰਦ ਅਪਰਾਧੀਆਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਦਾ ਵੱਡਾ ਕਦਮ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।