ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁਖ ਪ੍ਰਗਟ
Friday, Feb 27, 2026 - 05:05 PM (IST)
ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਹਰਸਿਮਰਨ ਸਿੰਘ ਨੇ ਸਿੱਖੀ ਪ੍ਰਚਾਰ ਲਈ ਸ਼ਲਾਘਾਯੋਗ ਕਾਰਜ ਕੀਤੇ ਹਨ। ਉਨ੍ਹਾਂ ਵੱਲੋਂ ਜਿਥੇ ਵਿਦਿਆਰਥੀਆਂ ਨੂੰ ਗੁਰਮਤਿ ਦੀ ਸਿੱਖਿਆ ਦਿੱਤੀ ਗਈ, ਉਥੇ ਹੀ ਆਪਣੀਆਂ ਲਿਖਤਾਂ ਰਾਹੀਂ ਵੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੀ ਸੇਵਾ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਉਨ੍ਹਾਂ ਕਿਹਾ ਕਿ ਭਾਈ ਹਰਸਿਮਰਨ ਸਿੰਘ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਿੱਖ ਸਮਾਜ ਲਈ ਵੱਡਾ ਘਾਟਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਹਰਸਿਮਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
HC ਵੱਲੋਂ ਕੇਸ ਚੰਡੀਗੜ੍ਹ ਟਰਾਂਸਫਰ ਕਰਨ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵਿਰੋਧ, ਗਰੀਬ ਗਵਾਹਾਂ ਲਈ ਮੁਸ਼ਕਲਾਂ ਵਧੀਆਂ
