ਜ਼ਮੀਨ ਝਗੜੇ ਦੇ ਚੱਲਦਿਆਂ ਕੀਤੇ ਹਵਾਈ ਫਾਇਰ, ਇਕ ਦਰਜਨ ਤੋਂ ਵੱਧ ਵਿਅਕਤੀਆਂ ''ਤੇ ਮਾਮਲਾ ਦਰਜ
Tuesday, Feb 27, 2024 - 12:42 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਪੁਲਸ ਵੱਲੋਂ ਇੱਕ ਜ਼ਮੀਨੀ ਝਗੜੇ ਨੂੰ ਲੈ ਕੇ ਤਿੰਨ ਵਿਅਕਤੀਆਂ ਸਮੇਤ 10 ਤੋਂ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 323, 336, 148, 149, 447, 511 ਤੇ 25\54 ਅਸਲਾ ਐਕਟ ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਦੇ ਜਾਂਚ ਅਧਿਕਾਰੀ ਗੁਰਬਖਸ਼ਪਾਲ ਸਿੰਘ ਨੇ ਦੱਸਿਆ ਕਿ 26.02.2024 ਨੂੰ ਵਰੁਣ ਮਹਾਜਨ ਪੁੱਤਰ ਰਾਜੇਸ਼ ਮਹਾਜਨ ਵਾਸੀ ਕੋਠੈ ਭੀਮ ਸੈਣ ਦੀਨਾਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ 9\10 ਕਨਾਲਾਂ ਜਗ੍ਹਾ ਬੇਅਬਾਦ ਪਈ ਹੈ ਅਤੇ ਇਸ ਜਗ੍ਹਾ ਦਾ ਕੋਰਟ ਕੇਸ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ
ਉਨ੍ਹਾਂ ਦੱਸਿਆ ਕਿ ਦੂਜੇ ਧਿਰਾਂ ਦੇ ਕੁਝ ਵਿਅਕਤੀ ਗੱਡੀਆਂ 'ਤੇ ਸਵਾਰ ਹੋ ਕੇ ਝਗੜੇ ਵਾਲੀ ਜਗ੍ਹਾ 'ਤੇ ਆਏ ਅਤੇ ਕਬਜ਼ਾ ਕਰਨ ਦੀ ਨੀਅਤ ਨਾਲ ਟਰੈਕਟਰ ਨਾਲ ਵਹਾਉਣ ਲੱਗ ਪਏ। ਜਿਸ 'ਤੇ ਜਦੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਸਾਨੂੰ ਜ਼ਖ਼ਮੀ ਕਰ ਦਿੱਤਾ ਅਤੇ ਅਣਪਛਾਤੇ ਵਿਅਕਤੀ ਨੇ ਡਰਾਉਣ ਲਈ ਦਸਤੀ ਪਿਸਤੌਲ ਨਾਲ 2 ਰੋਂਦ ਹਵਾਈ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਗਏ।
ਇਹ ਵੀ ਪੜ੍ਹੋ : ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ
ਇਹ ਸਾਰੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਪੜਤਾਲ ਕਰਨ ਉਪਰੰਤ ਮੁਦਈ ਵਰੁਣ ਮਹਾਜਨ ਦੇ ਬਿਆਨਾਂ ਦੇ ਆਧਾਰ 'ਤੇ ਦਿਨੇਸ਼ ਮਹਾਜਨ ਪੁੱਤਰ ਜਗਦੀਸ਼ ਮਹਾਜਨ, ਸ਼ਿਵਮ ਪੁੱਤਰ ਸੁਰੇਸ਼ ਕੁਮਾਰ ਵਾਸੀਆਂਨ ਮਾਸਟਰ ਕਲੋਨੀ ਦੀਨਾਨਗਰ ਤੇ ਅਜੈ ਕੁਮਾਰ ਉਰਫ ਕਾਲਾ ਪੁੱਤਰ ਰਾਜ ਕੁਮਾਰ ਵਾਸੀ ਬਹਿਰਾਮਪੁਰ ਰੋਡ ਦੀਨਾਨਗਰ ਸਮੇਤ 10\12 ਅਣਪਛਾਤੇ ਵਿਅਕਤੀ ਖਿਲਾਫ ਵੱਖ-ਵੱਖ ਧਾਰਾ ਤਹਿਤ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਦੋਸਤ ਦੀ ਪਤਨੀ ਨੂੰ ਬਲੈਕਮੇਲ ਕਰਦੇ ਹੋਏ ਬਣਾਏ ਨਾਜਾਇਜ਼ ਸਬੰਧ, ਵੀਡੀਓ ਕੀਤੀ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8