ਦੀਨਾਨਗਰ ਦੇ ਪਿੰਡ ਬੈਂਸ ''ਚ ਦੇਰ ਰਾਤ ਕੀਤੇ ਗਏ ਹਵਾਈ ਫਾਇਰ, ਬਣਿਆ ਸਹਿਮ ਦਾ ਮਾਹੌਲ

Friday, Apr 04, 2025 - 05:57 PM (IST)

ਦੀਨਾਨਗਰ ਦੇ ਪਿੰਡ ਬੈਂਸ ''ਚ ਦੇਰ ਰਾਤ ਕੀਤੇ ਗਏ ਹਵਾਈ ਫਾਇਰ, ਬਣਿਆ ਸਹਿਮ ਦਾ ਮਾਹੌਲ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ )- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਦੇ ਪਿੰਡ ਬੈਂਸ 'ਚ ਬੀਤੀ ਦੇਰ ਰਾਤ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਬਾਈਕ 'ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨਾਂ ਨੇ ਇੱਕ ਵਿਅਕਤੀ ਦੇ ਘਰ ਦੇ ਬਾਹਰ ਪਹਿਲਾਂ ਤੇਜ਼ਧਾਰ ਹਥਿਆਰਾਂ  ਨਾਲ ਗੇਟ 'ਤੇ ਹਮਲਾ ਕੀਤਾ, ਉਸ ਤੋਂ ਬਾਅਦ ਗਲੀ ਦੇ ਵਿੱਚ ਹਵਾਈ ਫਾਇਰ ਕੀਤੇ ਅਤੇ ਜਿਸ ਤੋਂ ਬਾਅਦ ਆਸ-ਪਾਸ ਇਲਾਕੇ ਦੇ ਵਿੱਚ ਪੂਰਾ ਸਹਿਮ ਦਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ- ਬੱਚਿਆਂ ਲਈ ਸੇਫ਼ ਨਹੀਂ ਹਨ ਸਕੂਲੀ ਬੱਸਾਂ! ਟਰਾਂਸਪੋਰਟ ਵਿਭਾਗ ਨੇ ਜਾਰੀ ਕੀਤੇ ਨੋਟਿਸ

ਜਾਣਕਾਰੀ ਦਿੰਦੇ ਹੋਏ ਪਿੰਡ ਬੈਂਸ ਦੇ ਰਹਿਣ ਵਾਲੇ ਬਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਕੱਲ੍ਹ ਦੇਰ ਰਾਤ ਗੁਰਦੁਆਰਾ ਸਾਹਿਬ 'ਚ ਪ੍ਰੋਗਰਾਮ ਸੀ ਤਾਂ ਉਸ ਵਕਤ ਉਹ ਆਪਣੇ ਛੋਟੇ ਬੱਚੇ ਨਾਲ ਗਲੀ 'ਚ ਮੌਜੂਦ ਸੀ। ਜਦੋਂ ਉਹ ਘਰ ਦੇ ਅੰਦਰ ਦਾਖਲ ਹੁੰਦਾ ਤਾਂ ਬਾਈਕ 'ਤੇ ਤਿੰਨ ਨੌਜਵਾਨ ਸਵਾਰ ਹੋ ਕੇ ਆਏ ਤੇ ਘਰ ਦੇ ਗੇਟ 'ਤੇ ਪਹਿਲਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਦੌਰਾਨ ਲਲਕਾਰਦੇ ਹੋਏ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਜਿਸ ਤੋਂ ਬਾਅਦ ਆਸ-ਪਾਸ ਦੇ ਰਿਹਾਇਸ਼ੀ ਇਲਾਕਾ ਹੋਣ ਕਰਕੇ ਘਰਾਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

ਉਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਜਾਂਦਾ ਹੈ ਅਤੇ ਕੁਝ ਹੀ ਸਮੇਂ ਦੇ ਵਿੱਚ ਦੋਰਾਂਗਲਾ ਥਾਣਾ ਦੀ ਪੁਲਸ ਉੱਥੇ ਪਹੁੰਚਦੀ ਹੈ ਤਾਂ ਆ ਕੇ ਮੌਕੇ ਤੋਂ ਗਲੀ ਦੇ ਵਿੱਚ ਘਰ ਦੇ ਬਾਹਰ ਪਏ ਹੋਏ ਖੋਲ ਬਰਾਮਦ ਕਰਦੀ ਹੈ।।  ਜਿਸ ਤੋਂ ਬਾਅਦ ਥਾਣਾ ਦੌਰਾਗਲਾ ਦੇ ਮੁਖੀ ਦਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾ ਉਨਾਂ ਦਾ ਕਹਿਣਾ ਹੈ ਕਿ ਹਾਲੇ ਇਹ ਜਾਂਚ ਦਾ ਵਿਸ਼ਾ ਹੈ ਤੇ ਉਹਨਾਂ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਹਮਲਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ

ਇਹ ਸਾਰੀ ਘਟਨਾ ਤੋਂ ਬਾਅਦ ਪੂਰੇ ਪਿੰਡ ਦੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ। ਦੱਸ ਦਈਏ ਕਿ ਇਸ ਘਟਨਾ ਦੇ ਨਾਲ ਪਿੰਡ ਦੇ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਇਹ ਘਟਨਾ ਹੋਈ ਹੈ ਤਾਂ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗ ਤੱਕ ਇਸ ਵਕਤ ਸਹਿਮੇ ਹੋਏ ਹਨ।  ਉਹਨਾਂ ਵੱਲੋਂ ਇਹ ਮੰਗ ਕੀਤੀ ਗਈ ਹੈ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਗ੍ਰਫਤਾਰ ਕੀਤਾ ਜਾਵੇ ਜਿਨਾਂ ਨੇ ਵੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਕਿਉਂਕਿ ਇਸ ਘਟਨਾ ਨੇ ਸਾਰੇ ਪਿੰਡ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News