ਮਾਮੂਲੀ ਤਕਰਾਰ ਤੋਂ ਬਾਅਦ ਪਤਨੀ ਨੇ ਪੇਕੇ ਪਰਿਵਾਰ ਨਾਲ ਮਿਲ ਕੇ ਪਤੀ ਦੀ ਕੀਤੀ ਕੁੱਟ-ਮਾਰ

Saturday, Dec 06, 2025 - 05:48 PM (IST)

ਮਾਮੂਲੀ ਤਕਰਾਰ ਤੋਂ ਬਾਅਦ ਪਤਨੀ ਨੇ ਪੇਕੇ ਪਰਿਵਾਰ ਨਾਲ ਮਿਲ ਕੇ ਪਤੀ ਦੀ ਕੀਤੀ ਕੁੱਟ-ਮਾਰ

ਤਰਨਤਾਰਨ(ਰਾਜੂ)- ਜ਼ਿਲਾ ਤਰਨਤਾਰਨ ਦੇ ਪਿੰਡ ਵੀਰਮ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਪਤਨੀ ਵੱਲੋਂ ਆਪਣੇ ਪੇਕੇ ਪਰਿਵਾਰ ਨਾਲ ਮਿਲ ਕੇ ਪਤੀ ਦੀ ਕੁੱਟ ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਪਤਨੀ ਸਮੇਤ 5 ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਗੁਰਿੰਦਰਜੀਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਵੀਰਮ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦੀ ਆਪਣੀ ਪਤਨੀ ਹਰਮਨਪ੍ਰੀਤ ਕੌਰ ਨਾਲ ਮਾਮੂਲੀ ਤਕਰਾਰ ਹੋਈ ਸੀ।

ਇਹ ਵੀ ਪੜ੍ਹੋ-  ਪੰਜਾਬ 'ਚ 2 ਦਿਨ ਮੌਸਮ ਨੂੰ ਲੈ ਕੇ ਅਲਰਟ ! ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਜਿਸ ਤੋਂ ਬਾਅਦ ਉਸ ਦੀ ਪਤਨੀ ਨੇ ਆਪਣੇ ਪੇਕੇ ਪਰਿਵਾਰ ਨੂੰ ਫੋਨ ਕਰ ਕੇ ਬੁਲਾ ਲਿਆ ਤਾਂ ਰਾਤ ਇਕ ਵਜੇ ਹਰਮਨਪ੍ਰੀਤ ਕੌਰ, ਅਕਾਸ਼ਦੀਪ ਸਿੰਘ, ਸੁਰਜੀਤ ਸਿੰਘ, ਤਰਨਜੀਤ ਸਿੰਘ ਅਤੇ ਸਰਦਾਰਾ ਸਿੰਘ ਨੇ ਹਮਸਲਾਹ ਹੋ ਕੇ ਉਸ ਨੂੰ ਸੱਟਾਂ ਮਾਰੀਆਂ ਅਤੇ ਧਮਕੀਆਂ ਵੀ ਦਿੱਤੀਆਂ। ਏ.ਐੱਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਗੁਰਿੰਦਰਜੀਤ ਸਿੰਘ ਦੀ ਸ਼ਿਕਾਇਤ ’ਤੇ ਹਰਮਨਪ੍ਰੀਤ ਕੌਰ, ਅਕਾਸ਼ਦੀਪ ਸਿੰਘ ਪੁੱਤਰ ਸੁਰਜੀਤ ਸਿੰਘ, ਸੁਰਜੀਤ ਸਿੰਘ ਵਾਸੀਆਨ ਗੁਰੂ ਕੀ ਵਡਾਲੀ, ਤਰਨਜੀਤ ਸਿੰਘ ਵਾਸੀ ਮੂਧਲ, ਸਰਦਾਰਾ ਸਿੰਘ ਵਾਸੀ ਸੋਹਲ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਕਈ ਉਡਾਣਾਂ ਲੇਟ, ਸਾਹਮਣੇ ਆਇਆ ਹੈਰਾਨੀਜਨਕ ਕਾਰਣ


author

Shivani Bassan

Content Editor

Related News