ਨੌਜਵਾਨ ਦੀ ਕੁੱਟਮਾਰ ਕਰਨ ਮਗਰੋਂ ਉਸ ’ਤੇ ਕੀਤਾ ਪਿਸ਼ਾਬ, ਕੇਸ ਦਰਜ
Saturday, Jul 29, 2023 - 10:32 AM (IST)

ਅੰਮ੍ਰਿਤਸਰ (ਸੰਜੀਵ)- ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਮਗਰੋਂ ਉਸ ’ਤੇ ਪਿਸ਼ਾਬ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਦੀ ਪੁਲਸ ਨੇ ਸੂਰਜ, ਸ਼ੇਰੀ, ਰੋਹਨ, ਅਕਾਸ਼, ਗੁਰਜੀਤ, ਦੀਪੂ ਅਤੇ ਅੰਮ੍ਰਿਤਪਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅੰਕੁਸ਼ ਨੇ ਦੱਸਿਆ ਕਿ ਉਹ ਐਬੂਲੈਂਸ ਗਲੀ ਵਿਚ ਪਾਰਕ ਕਰ ਰਿਹਾ ਸੀ। ਇਸ ਦੌਰਾਨ ਚਾਰ ਮੋਟਰਸਾਈਕਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਆਉਂਦਿਆਂ ਹੀ ਉਸ ਦੀ ਮਾਰਕੁੱਟ ਕਰਨ ਲੱਗੇ।
ਇਹ ਵੀ ਪੜ੍ਹੋ- ਹੜ੍ਹ ਕਾਰਨ ਟੁੱਟਿਆ ਜਲੰਧਰ ਦੇ ਪਿੰਡ ਵਾਸੀਆਂ ਦਾ ਧੀਆਂ ਨੂੰ ਵਿਆਉਣ ਦਾ ਸੁਫ਼ਨਾ
ਹਥਿਆਰਾਂ ਦੀ ਨੋਕ ’ਤੇ ਉਸ ਦੇ ਕੱਪੜੇ ਉਤਾਰੇ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸ ’ਤੇ ਪਿਸ਼ਾਬ ਕੀਤਾ ਅਤੇ ਮੁਲਜ਼ਮ ਉਸ ਨੂੰ ਆਪਣੇ ਮੋਟਰਸਾਈਕਲ ’ਤੇ ਜ਼ਬਰਦਸਤੀ ਬਿਠਾ ਕੇ ਆਪਣੇ ਨਾਲ ਲੈ ਗਏ ਅਤੇ ਉਸ ਦੀ ਜੇਬ ਵਿਚੋਂ ਆਈਫੋਨ, 2500/-ਰੁਪਏ ਨਕਦੀ ਕੱਢ ਕੇ ਉਸ ਨੂੰ ਕਿਸੇ ਸੁੰਨਸਾਨ ਵਾਲੀ ਰਸਤੇ ਵਿਚ ਸੁੱਟ ਦਿੱਤਾ। ਉਸ ਦਾ ਪਰਿਵਾਰ ਮੌਕੇ ’ਤੇ ਪੁੱਜਾ ਅਤੇ ਉਸ ਨੂੰ ਇਲਾਜ ਹਸਪਤਾਲ ਵਿਚ ਦਾਖਲ ਕਰਵਾਇਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਾਵਧਾਨ ! ਬੈਕਟੀਰੀਆ ਦੇ ਰਿਹੈ ਇਨਫੈਕਸ਼ਨ, ਬੱਚਿਆਂ ਤੇ ਬਜ਼ੁਰਗਾਂ ਨੂੰ ਵਾਇਰਸ ਵੱਧ ਲੈ ਰਿਹੈ ਆਪਣੀ ਜਕੜ ’ਚ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8