ਕੰਧ ਟੱਪ ਕੇ ਘਰ ''ਚ ਦਾਖਲ ਹੋ ਕੇ ਚਲਾਈਆਂ ਗੋਲੀਆਂ, ਇਕ ਵਿਅਕਤੀ ਹੋਇਆ ਜ਼ਖ਼ਮੀ, ਮਾਮਲਾ ਦਰਜ

Sunday, Dec 03, 2023 - 02:08 PM (IST)

ਕੰਧ ਟੱਪ ਕੇ ਘਰ ''ਚ ਦਾਖਲ ਹੋ ਕੇ ਚਲਾਈਆਂ ਗੋਲੀਆਂ, ਇਕ ਵਿਅਕਤੀ ਹੋਇਆ ਜ਼ਖ਼ਮੀ, ਮਾਮਲਾ ਦਰਜ

ਬਟਾਲਾ (ਸਾਹਿਲ)- ਬੀਤੀ ਦੇਰ ਸ਼ਾਮ ਗਾਂਧੀ ਕੈਂਪ ਸਥਿਤ ਇਕ ਘਰ 'ਚ ਦਾਖਲ ਹੋ ਕੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਚੌਂਕੀ ਸਿੰਬਲ ਦੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਅਸ਼ੋਕ ਕੁਮਾਰ ਪੁੱਤਰ ਮੇਵਾ ਰਾਮ ਵਾਸੀ ਟੋਇਆਂ ਵਾਲਾ ਮੁਹੱਲਾ, ਗਾਂਧੀ ਕੈਂਪ, ਬਟਾਲਾ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਪਰਿਵਾਰ ਸਮੇਤ ਮੌਜੂਦ ਸੀ।

ਇਹ ਵੀ ਪੜ੍ਹੋ- 10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ 'ਚ ਵਿਛੇ ਸੱਥਰ

ਇਸ ਦੌਰਾਨ ਸ਼ਾਮ ਸਾਢੇ 6 ਵਜੇ ਦੇ ਕਰੀਬ 5 ਨੌਜਵਾਨ, ਜਿਨ੍ਹਾਂ 'ਚੋਂ 2 ਅਣਪਛਾਤੇ ਸਨ, ਸਾਡੇ ਘਰ ਦੀ ਕੰਧ ਟੱਪ ਕੇ ਜ਼ਬਰਦਸਤੀ ਅੰਦਰ ਦਾਖਲ ਹੋ ਆਏ ਅਤੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਆਪਣੇ ਦਸਤੀ ਪਿਸਟਲ/ਰਿਵਾਲਵਰ ਨਾਲ 4 ਗੋਲੀਆਂ ਚਲਾ ਦਿੱਤੀਆਂ। ਇਕ ਗੋਲੀ ਉਸਦੀ ਲੱਤ ’ਤੇ ਲੱਗੀ, ਜਦਕਿ 3 ਹਵਾਈ ਫਾਇਰ ਕੀਤੇ। ਉਕਤ ਬਿਆਨਕਰਤਾ ਮੁਤਾਬਕ ਉਸਦੀ ਪਤਨੀ ਨੇਹਾ ਵੱਲੋਂ ਰੌਲਾ ਪਾਏ ਜਾਣ ’ਤੇ ਸਬੰਧਤ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 11 ਕਰੋੜ ਦੀ ਹੈਰੋਇਨ, BSF ਤੇ ਪੁਲਸ ਨੇ ਡਰੋਨ ਸਣੇ ਕੀਤੀ ਬਰਾਮਦ

ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਪਰੋਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਸਿਵਲ ਲਾਈਨ ਵਿਖੇ ਮੁਲਜ਼ਮਾਂ ਖ਼ਿਲਾਫ਼ ਬਣਦੀਆਂ ਧਾਰਾਵਾਂ ਹੇਠ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News