ਦਿੱਲੀ ਤੋਂ ਬਾਅਦ ਪੰਜਾਬ ’ਚ ਵੀ ਸਰਕਾਰ ਦੀ ਘਰ-ਘਰ ਆਟਾ ਪਹੁੰਚਾਉਣ ਵਾਲੀਆਂ ‘ਗੱਡੀਆਂ’ ਨੂੰ ਲੱਗੀਆਂ ‘ਬ੍ਰੇਕਾਂ’

10/03/2022 3:30:52 PM

ਬਾਬਾ ਬਕਾਲਾ ਸਾਹਿਬ (ਰਾਕੇਸ਼)- ਦਿੱਲੀ ਵਿਚ ਘਰ-ਘਰ ਆਟਾ ਵੰਡਣ ਦੀ ਸਕੀਮ ’ਤੇ ਰੋਕ ਲੱਗਣ ਤੋਂ ਬਾਅਦ ਪੰਜਾਬ ਵਿਚ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸੂਬੇ ਦੇ ਖਪਤਕਾਰਾਂ ਨੂੰ ਉਨ੍ਹਾਂ ਦੇ ਘਰ ਤੱਕ ਆਟਾ ਪਹੁੰਚਾਉਣ ਦੀ ਸਕੀਮ, ਜੋ 1 ਅਕਤੂਬਰ ਤੋਂ ਲਾਗੂ ਹੋਣੀ ਸੀ, ਵਾਲੀ ਗੱਡੀ ਨੂੰ ਫਿਲਹਾਲ ਬ੍ਰੇਕਾਂ ਲੱਗ ਗਈਆਂ ਹਨ। ਜਿਸ ਕਾਰਨ ਸਰਕਾਰ ਦੀਆਂ ਸਾਰੀਆਂ ਤਿਆਰੀਆਂ ਧਰੀਆਂ ਧਰਾਈਆਂ ਰਹਿ ਗਈਆਂ ਹਨ।

ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਵਰਨਣਯੋਗ ਹੈ ਕਿ ਇਸ ਸਕੀਮ ਦੇ ਵਿਰੋਧ ’ਚ ਐੱਨ. ਐੱਫ. ਐੱਸ. ਏ. ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ (355) ਵੱਲੋਂ ਮਾਣਯੋਗ ਹਾਈਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕਰਵਾਈ ਗਈ ਸੀ। ਉਨ੍ਹਾਂ ਕਿਹਾ ਸੀ ਕਿ ਆਟਾ ਵੰਡਣ ਦੀ ਸਕੀਮ ਨੂੰ ਨਾ ਲਾਗੂ ਕੀਤਾ ਜਾਵੇ, ਕਿਉਂਕਿ ਇਕ ਤਾਂ ਲੋਕ ਆਟਾ ਲੈਣਾ ਪਸੰਦ ਨਹੀਂ ਕਰਦੇ ਅਤੇ ਦੂਸਰਾ ਸਰਕਾਰ ਆਟੇ ਦੀ ਵੰਡ ਪਹਿਲਾਂ ਮਾਰਕਫੈੱਡ ਏਜੰਸੀ ਤੋਂ ਕਰਵਾਉਣਾ ਚਾਹੁੰਦੀ ਸੀ, ਜਿਸ ’ਤੇ ਹਾਈਕੋਰਟ ਦੇ ਸਿੰਗਲ ਬੈਂਚ ਨੇ ਰੋਕ ਲਾ ਦਿੱਤੀ ਸੀ। ਅਗਲੀ ਪੇਸ਼ੀ ਵਾਸਤੇ ਸਰਕਾਰ ਅਤੇ ਡਿਪੂ ਹੋਲਡਰਾਂ ਨੂੰ ਤਲਬ ਕੀਤਾ ਗਿਆ ਸੀ ਕਿ ਬੀਤੀ 28 ਸਤੰਬਰ ਨੂੰ ਮਾਨਯੋਗ ਹਾਈਕੋਰਟ ਦੇ ਚੀਫ ਜਸਟਿਸ ਦੇ ਅਧਾਰਿਤ ਡਬਲ ਬੈਂਚ ਵੱਲੋਂ ਆਟੇ ਦੀ ਡਲਿਵਰੀ ਲਈ ਥਰਡ ਪਾਰਟੀ ਨੂੰ ਲਾਭ ਨਾ ਦੇਣ ਦਾ ਯਕਮੁਸ਼ਤ ਫ਼ੈਸਲਾ ਦਿੰਦੇ ਹੋਏ ਇਸ ਸਕੀਮ ’ਤੇ 17 ਅਕਤੂਬਰ ਤੱਕ ਰੋਕ ਲੱਗਾ ਦਿੱਤੀ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਇਸ ਸਬੰਧੀ ਪੂਰੀ ਜਾਣਕਾਰੀ ਦਿੰਦਿਆ ਐੱਨ. ਐੱਫ. ਐੱਸ. ਏ. ਦੇ ਸੂਬਾਈ ਪ੍ਰਧਾਨ ਰੋਸ਼ਨ ਲਾਲ ਉਰਫ ਮਿੱਠੂ ਘੈਂਟ ਅਤੇ ਸੁਰਿੰਦਰ ਸਿੰਘ ਸ਼ਿੰਦਾ ਨੇ ਦੱਸਿਆ ਕਿ ਪੰਜਾਬ ਦੇ 18 ਹਜ਼ਾਰ ਡਿਪੂ ਹੋਲਡਰ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਰੁਜ਼ਗਾਰ ਖੁਸਦਿਆਂ ਦੇਖਦੇ ਹੋਏ ਉਨ੍ਹਾਂ ਨੂੰ ਮਾਨਯੋਗ ਹਾਈਕੋਰਟ ਦਾ ਆਸਰਾ ਲੈਣਾ ਪਿਆ। ਹਾਈਕੋਰਟ ਵੱਲੋਂ ਸਟੇਅ ਜਾਰੀ ਕਰਨ ਦੇ ਨਾਲ ਜਿਥੇ ਡਿਪੂ ਹੋਲਡਰਾਂ ਦਾ ਰੋਜ਼ਗਾਰ ਬਚਿਆ ਹੈ, ਉਥੇ ਪੰਜਾਬ ਸਰਕਾਰ ਨੂੰ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਰਕਾਰ ਦੀ ਇਸ ਯੋਜਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਸ਼ੱਕ ਜ਼ਾਹਿਰ ਕਰਦੇ ਹੋਏ ਕਿਹਾ ਕਿ ਮਾਨ ਸਰਕਾਰ ਵੱਡੇ ਕਾਰੋਪੋਰੇਟ ਘਰਾਣਿਆ ਦੀ ਸਲਾਹ ’ਤੇ ਸਿਆਸੀ ਲਾਹਾ ਲੈਣ ਲਈ ਕਾਹਲੀ ਵਿਚ ਇਹ ਸਕੀਮ ਸ਼ੁਰੂ ਕਰ ਰਹੀ ਹੈ, ਜੋ ਭ੍ਰਿਸ਼ਟਾਚਾਰ ਨੂੰ ਜਨਮ ਦੇਣ ਦੇ ਬਰਾਬਰ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਕੀਮ ਨਾਲ ਡਿਪੂ ਹੋਲਡਰਾਂ ਦੇ ਨਾਲ-ਨਾਲ ਸੂਬੇ ਵਿਚਲੇ ਚੱਕੀ ਮਾਲਕ ਅਤੇ ਕਰਿਆਨਾ ਫਰੋਸ਼ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਕੇ ਬੇਰੁਜ਼ਗਾਰ ਹੋ ਜਾਣਗੇ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਲੈ ਕੇ 2 ਧਿਰਾਂ ’ਚ ਹੋਈ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

 


rajwinder kaur

Content Editor

Related News