ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

Thursday, Oct 22, 2026 - 11:02 AM (IST)

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅੰਮ੍ਰਿਤਸਰ(ਨੀਰਜ)- ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ 7 ਦਸੰਬਰ ਤੋਂ 17 ਦਸੰਬਰ 2026 ਤੱਕ 11 ਰੋਜ਼ਾ ਅਗਨੀਵੀਰ ਭਰਤੀ ਰੈਲੀ ਕਰਵਾਈ ਜਾਵੇਗੀ। ਇਸ ਰੈਲੀ ਵਿਚ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲਿਆਂ ਦੇ ਲਿਖਤੀ ਪ੍ਰੀਖਿਆ ਪਾਸ ਕਰ ਚੁੱਕੇ ਕਰੀਬ 6000 ਉਮੀਦਵਾਰ ਹਿੱਸਾ ਲੈਣਗੇ। ਭਰਤੀ ਰੈਲੀ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ 21 ਅਕਤੂਬਰ ਨੂੰ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-2 ਅਤੇ ਆਰਮੀ ਭਰਤੀ ਰੈਲੀ ਦੇ ਨੋਡਲ ਅਫ਼ਸਰ ਗੁਰਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਭਰਤੀ ਰੈਲੀ ਦੇ ਪ੍ਰਬੰਧਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਗੁਰਮੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿੱਚ ਸੇਵਾ ਕਰਨ ਦਾ ਮੌਕਾ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਰਤੀ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।

ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News