ਖੇਤੀਬਾੜੀ ਅਤੇ ਮਾਲ ਵਿਭਾਗ ਦੀ ਟੀਮਾਂ ਵੱਲੋਂ ਹੋਟ ਸਪੋਟ ਪਿੰਡਾਂ ਦਾ ਦੌਰਾ

Saturday, Sep 28, 2024 - 06:19 PM (IST)

ਖੇਤੀਬਾੜੀ ਅਤੇ ਮਾਲ ਵਿਭਾਗ ਦੀ ਟੀਮਾਂ ਵੱਲੋਂ ਹੋਟ ਸਪੋਟ ਪਿੰਡਾਂ ਦਾ ਦੌਰਾ

ਬਟਾਲਾ/ਕਲਾਨੌਰ (ਬੇਰੀ, ਮਨਮੋਹਨ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲੇ ਅੰਦਰ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਜਾਗਰੂਕਤਾ ਮੁਹਿੰਮ ਤਹਿਤ ਐੱਸ. ਡੀ. ਐੱਮ., ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੈਖੋਂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਮਾਲ ਵਿਭਾਗ ਦੀ ਟੀਮਾਂ ਨਾਲ ਬਲਾਕ ਦੇ ਹੋਟ ਸਪੋਟ ਪਿੰਡਾ ’ਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ।

 ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਇਸ ਮੌਕੇ ਐੱਸ. ਡੀ. ਐੱਮ. ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਪਰਾਲੀ/ਨਾੜ ਨੂੰ ਅੱਗ ਨਾ ਲਾਈ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨਾਲ ਮੀਟਿੰਗਾਂ ਰਾਹੀਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਟੀਮਾਂ ਵੱਲੋਂ ਪਿੰਡ ਸ਼ਾਹਪੁਰ ਜਾਜਨ, ਦੇਹੜ ਗਵਾਰ ਸਮੇਤ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਵੀ ਲਿਆ ਗਿਆ।

ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News