ਹੜ੍ਹਾਂ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਬਿਆਨ, ਕਿਹਾ- ''ਕੇਂਦਰ ਵਿਸ਼ੇਸ਼ ਰਾਹਤ ਪੈਕੇਜ ਦੇਵੇ''

Friday, Sep 05, 2025 - 12:34 PM (IST)

ਹੜ੍ਹਾਂ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਬਿਆਨ, ਕਿਹਾ- ''ਕੇਂਦਰ ਵਿਸ਼ੇਸ਼ ਰਾਹਤ ਪੈਕੇਜ ਦੇਵੇ''

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਨਾਲ ਗੱਲ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ ਅਤੇ ਕਿਸਾਨਾਂ ਦੀ ਝੋਨੇ ਦੀ ਫਸਲ ਸਮੇਤ ਹੋਰ ਫਸਲਾਂ ਖਰਾਬ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਕਿਸਾਨਾਂ ਦੇ ਪਸ਼ੂ ਧੰਨ ਦਾ ਵੀ ਨੁਕਸਾਨ ਹੋਇਆ ਹੈ। ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਪੱਧਰ `ਤੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਰ ਤਰ੍ਹਾਂ ਨਾਲ ਸਾਥ ਦੇ ਰਹੀ ਹੈ ਅਤੇ ਰਾਜ ਸਰਕਾਰ ਵੱਲੋਂ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ

ਰਾਵੀ ਦਰਿਆ ਦੇ ਮਕੌੜਾ ਪੱਤਣ ਦੇ ਪਹੁੰਚੇ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 'ਜਗਬਾਣੀ' ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਸਾਰੇ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਹੁਣ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ 12 ਜ਼ਿਲ੍ਹਿਆਂ ਲਈ 35.50 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ। ਖੁੱਡੀਆਂ ਨੇ ਕੇਂਦਰੀ ਮੰਤਰੀ ਕੋਲੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਦੀ ਸਾਰ ਲਈ ਅੱਗੇ ਆਵੇ ਅਤੇ ਪੰਜਾਬ ਨੂੰ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ।

ਇਹ ਵੀ ਪੜ੍ਹੋ-ਪੰਜਾਬ ਦੇ ਮੌਮਮ ਨੂੰ ਲੈ ਕੇ ਵੱਡੀ ਖ਼ਬਰ, ਵਿਭਾਗ ਨੇ ਜਾਰੀ ਕੀਤੀ Latest Update

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News