ਮਮੂਲੀ ਰੰਜਿਸ਼ ਦੇ ਚੱਲਦਿਆਂ ਕੀਤੇ ਹਵਾਈ ਫਾਇਰ, 11 ਖਿਲਾਫ ਪਰਚਾ ਦਰਜ

Monday, Mar 24, 2025 - 11:10 AM (IST)

ਮਮੂਲੀ ਰੰਜਿਸ਼ ਦੇ ਚੱਲਦਿਆਂ ਕੀਤੇ ਹਵਾਈ ਫਾਇਰ, 11 ਖਿਲਾਫ ਪਰਚਾ ਦਰਜ

ਤਰਨਤਾਰਨ (ਰਮਨ)- ਵਿਆਹ ਵਿਚ ਮਾੜਾ-ਚੰਗਾ ਬੋਲਣ ਦੀ ਰੰਜਿਸ਼ ਨੂੰ ਲੈ ਕੇ ਘਰ ਬਾਹਰ ਹਵਾਈ ਫਾਇਰ ਕਰਨ ਅਤੇ ਗਾਲੀ-ਗਲੋਚ ਕਰਨ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ 11 ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਰਮਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਕੱਲਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 22 ਮਾਰਚ ਦੀ ਦੁਪਹਿਰ 3 ਵਜੇ ਜਦੋਂ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਕਰਮਜੀਤ ਸਿੰਘ ਉਰਫ ਸੋਨੀ, ਤਰਸੇਮ ਸਿੰਘ ਉਰਫ ਸੇਮਾ ਪੁੱਤਰਾਨ ਗੁਰਦੀਪ ਸਿੰਘ ਵਾਸੀ ਦੁਲਚੀਪੁਰ, ਮੰਗਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਧਾਰੜ, ਗਾਜੂ, ਅਜੇ ਵਾਸੀਆਨ ਦੀਨੇਵਾਲ ਅਤੇ ਸੀਪਾ ਵਾਸੀ ਕੰਗ ਸਮੇਤ 5 ਅਣਪਛਾਤੇ ਵਿਅਕਤੀ, ਜਿਨ੍ਹਾਂ ਦੇ ਹੱਥ ਵਿਚ ਦਾਤਰ ਅਤੇ ਪਿਸਤੌਲ ਮੌਜੂਦ ਸੀ, ਵੱਲੋਂ ਘਰ ਦੇ ਦਰਵਾਜ਼ੇ ਉਪਰ ਭੰਨ ਤੋੜ ਕਰਨੀ ਸ਼ੁਰੂ ਕਰ ਦਿੱਤੀ ਗਈ, ਇਸ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਹਵਾਈ ਫਾਇਰ ਵੀ ਕੀਤੇ ਗਏ। ਆਂਢ-ਗੁਆਂਢ ਇਕੱਤਰ ਹੁੰਦੇ ਵੇਖ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ

ਨਿਰਮਲ ਸਿੰਘ ਨੇ ਦੱਸਿਆ ਕਿ ਇਸ ਹਮਲੇ ਦੀ ਵਜ੍ਹਾ ਰੰਜਿਸ਼ ਇਹ ਹੈ ਕਿ ਸਾਡੇ ਸ਼ਰੀਕੇ ਵਿਚ ਲੜਕੀ ਦਾ ਵਿਆਹ ਸੀ ਅਤੇ ਇਹ ਸਾਰੇ ਦੋਸ਼ੀ ਉਥੇ ਆਏ ਹੋਏ ਸਨ ਅਤੇ ਬੋਲ-ਕਬੋਲ ਕਰਦੇ ਸੀ, ਜਿਨ੍ਹਾਂ ਨੂੰ ਉਸਨੇ ਇਸ ਤਰ੍ਹਾਂ ਕਰਨ ਤੋਂ ਰੋਕਿਆ ਸੀ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਉਕਤ ਛੇ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਪੰਜ ਅਣਪਛਾਤਿਆਂ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-   Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News