ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਅਜਨਾਲਾ ਅਦਾਲਤ ’ਚ ਪੇਸ਼
Tuesday, Apr 18, 2023 - 10:38 AM (IST)

ਅਜਨਾਲਾ (ਗੁਰਜੰਟ)- ਅਜਨਾਲਾ ਮਾਮਲੇ ’ਚ ਸ਼ਾਮਲ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਮਨਪ੍ਰੀਤ ਸਿੰਘ ਨੂੰ ਬੀਤੇ ਦਿਨ ਭਾਰੀ ਸੁਰੱਖਿਆ ਹੇਠ ਅਜਨਾਲਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ- ਨੌਜਵਾਨਾਂ ਲਈ ਮਿਸਾਲ ਬਣਿਆ ਗੁਰਦਾਸਪੁਰ ਦਾ ਅੰਮ੍ਰਿਤਬੀਰ ਸਿੰਘ, ਚੜ੍ਹਦੀ ਜਵਾਨੀ ਮਾਰੀਆਂ ਵੱਡੀਆਂ ਮੱਲ੍ਹਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਧਿਰ ਦੇ ਵਕੀਲ ਰਿਤੂਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਜਨਾਲਾ ਪੁਲਸ ਵੱਲੋਂ ਦਰਜ ਕੀਤੇ ਗਏ ਮੁਕੱਦਮਾ ਨੰਬਰ 39 ’ਚ ਸ਼ਾਮਲ ਮਨਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਨੂੰ ਬਾਬਾ ਬਕਾਲਾ ਤੋਂ ਬਾਅਦ ਪੁਲਸ ਵੱਲੋਂ ਅਜਨਾਲਾ ਦੀ ਮਾਣਯੋਗ ਕੋਰਟ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਕਿ ਅਦਾਲਤ ਵੱਲੋਂ ਉਸ ਨੂੰ 28 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਕੁੜੀ ਨੂੰ ਦਰਸ਼ਨ ਕਰਨ ਜਾਣ ਤੋਂ ਰੋਕਣ ਦੀ ਵਾਇਰਲ ਵੀਡੀਓ 'ਤੇ ਸ਼੍ਰੋਮਣੀ ਕਮੇਟੀ ਨੇ ਦਿੱਤਾ ਸਪੱਸ਼ਟੀਕਰਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।