ਅਜਨਾਲਾ ਦੇ ਬਾਜ਼ਾਰ ’ਚ ਬੋਨੀ ਅਮਰਪਾਲ ਨੂੰ ਮਿਲਿਆ ਭਰਵਾਂ ਹੁੰਗਾਰਾ, ਕੀਤਾ ਜਿਤਾਉਣ ਦਾ ਵਾਅਦਾ

02/09/2022 10:10:57 AM

ਅਜਨਾਲਾ (ਗੁਰਜੰਟ) - ਸਥਾਨਕ ਸ਼ਹਿਰ ਅਜਨਾਲਾ ਦੇ ਵੱਖ-ਵੱਖ ਬਾਜ਼ਾਰਾਂ ’ਚ ਚੋਣ ਕੰਪੇਨ ਕਰਦਿਆ ਸ਼੍ਰੋਮਣੀ ਅਕਾਲੀ ਦਲ/ਬਸਪਾ ਗੱਠਜੋੜ ਦੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਬਾਜ਼ਾਰ ’ਚ ਕਈ ਥਾਂਵਾਂ ’ਤੇ ਦੁਕਾਨਦਾਰਾਂ ਨੇ ਉਨ੍ਹਾਂ ਨੂੰ ਸਿੱਕਿਆਂ ਨਾਲ ਤੋਲਿਆ ਅਤੇ ਵੱਡੀ ਲੀਡ ਨਾਲ ਜਿਤਾਉਣ ਦਾ ਵਾਅਦਾ ਕੀਤਾ। ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਪਾਰਟੀਆਂ ਹਨ, ਜਿਨ੍ਹਾਂ ਦਾ ਪੰਜਾਬ ਵਿੱਚ ਕੋਈ ਵਜੂਦ ਨਹੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਪੰਜਾਬ ਪ੍ਰਤੀ ਕੋਈ ਵੀ ਫ਼ੈਸਲੇ ਲੈਣ ਤੋਂ ਪਹਿਲਾਂ ਦਿੱਲੀ ਦੇ ਹੁਕਮਾਂ ’ਤੇ ਚਲਣਾ ਪੈਂਦਾ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ ਇਕ ਪੰਥਕ ਪਾਰਟੀ ਹੈ, ਜੋ ਪੰਜਾਬ ਦੇ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਸਮਝਦੀ ਹੈ ਅਤੇ ਉਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਦਿੱਲੀ ਤੋਂ ਚੱਲਣ ਵਾਲੀ ਕਿਸੇ ਵੀ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ ਅਤੇ 20 ਫਰਵਰੀ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਪੰਜਾਬ ’ਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ/ਬਸਪਾ ਗੱਠਜੋੜ ਦੀ ਬਣਾਉਣਗੇ। ਇਸ ਮੌਕੇ ਡਾ.ਹਰਮੀਤ ਸਿੰਘ ਲਾਡੀ ਸੰਧੂ, ਰਟਾਇਰ ਐੱਸ.ਪੀ. ਤਿਲਕ ਰਾਜ,  ਨਿਰਮਲਜੀਤ ਸਿੰਘ, ਗੁਰਿੰਦਰਬੀਰ ਸਿੰਘ ਗਿੰਦੂ ਬੱਲ, ਮਨਜੀਤ ਸਿੰਘ ਆਗੂ ਹਾਜ਼ਰ ਸਨ।

 


rajwinder kaur

Content Editor

Related News