ਅਜਨਾਲਾ ਹਿੰਦ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ, BSF ਨੇ ਫਾਇਰਿੰਗ ਕਰ ਵਾਪਸ ਪਾਕਿਸਤਾਨ ਭੇਜਿਆ

03/23/2022 10:35:28 AM

ਅਜਨਾਲਾ (ਗੁਰਜੰਟ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀ. ਓ. ਪੀ. ਡੋਗਰ ਵਿਖੇ ਦੇਰ ਰਾਤ ਭਾਰਤ-ਪਾਕਿ ਸਰਹੱਦ ’ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਸੁਣਾਈ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਬਾਰਾਂ ਵਜੇ ਦੇ ਕਰੀਬ ਹਿੰਦ ਪਾਕਿ ਸਰਹੱਦ ’ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਸੁਣਾਈ ਦਿੱਤੀ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਡਰੋਨ ਵੱਲ ਫਾਇਰਿੰਗ ਕੀਤੀ। ਫਾਇਰਿੰਗ ਤੋਂ ਬਾਅਦ ਡਰੋਨ ਤੁਰੰਤ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ

ਡਰੋਨ ਦੀ ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਬੀ. ਐੱਸ. ਐੱਫ. ਦੇ ਜਵਾਨਾਂ ਅਤੇ ਪੁਲਸ ਅਧਿਕਾਰੀਆਂ ਵੱਲੋਂ ਦਿਨ ਚੜ੍ਹਦੇ ਹੀ ਇਲਾਕੇ ’ਚ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਇਸ ਗੱਲ ਦਾ ਸ਼ੱਕ ਹੈ ਕਿ ਕਿਤੇ ਡਰੋਨ ਵੱਲੋਂ ਕੋਈ ਇਤਰਾਜ਼ਯੋਗ ਵਸਤੂ ਨਾ ਸੁੱਟੀ ਗਈ ਹੋਵੇ।

ਪੜ੍ਹੋ ਇਹ ਵੀ ਖ਼ਬਰ - ਹੋਲੇ-ਮਹੱਲੇ ’ਤੇ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਇੰਝ ਹੋਈ ਮੌਤ, ਲਾਸ਼ ਘਰ ਪੁੱਜਣ ’ਤੇ ਪਿਆ ਚੀਕ ਚਿਹਾੜਾ


rajwinder kaur

Content Editor

Related News