ਅਜਨਾਲਾ ਪੁਲਸ ਨੇ ਪੰਜ ਕਿਲੋ ਹੈਰੋਇਨ, 32 ਬੋਰ ਰਿਵਾਲਵਰ ਤੇ ਪੰਜ ਜਿੰਦਾ ਰੋਂਦਾ ਸਮੇਤ ਤਿੰਨ ਵਿਅਕਤੀ ਕੀਤੇ ਕਾਬੂ
Saturday, Dec 07, 2024 - 06:30 PM (IST)
ਅਜਨਾਲਾ(ਗੁਰਜੰਟ)- ਡੀ.ਆਈ.ਜੀ ਬਾਰਡਰ ਰੇਂਜ ਆਈ.ਪੀ.ਐੱਸ ਸਤਿੰਦਰ ਸਿੰਘ ਅਤੇ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਆਈ.ਪੀ.ਐਸ ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਹੱਦੀ ਖੇਤਰ ਵਿੱਚ ਨਸ਼ਿਆਂ ਖਿਲਾਫ ਵੱਡੀ ਮੁਹਿੰਮ ਨੂੰ ਉਸ ਵਕਤ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਅਜਨਾਲਾ ਪੁਲਸ ਵੱਲੋਂ ਤਿੰਨ ਵਿਅਕਤੀਆਂ ਨੂੰ ਪੰਜ ਕਿਲੋ ਹੈਰੋਇਨ, ਇੱਕ 32 ਬੋਰ ਰਿਵਾਲਵਰ ਅਤੇ 5 ਜਿੰਦਾ ਰੌਂਦਾ ਸਮੇਤ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਐਸ.ਪੀ.ਡੀ ਹਰਿੰਦਰ ਸਿੰਘ ਗਿੱਲ ਅਤੇ ਸਬ ਡਵੀਜ਼ਨ ਅਜਨਾਲਾ ਦੇ ਡੀ.ਐਸ.ਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੁਲਸ ਵੱਲੋਂ ਇੱਕ ਵੈਨਿਊ ਗੱਡੀ ਨੂੰ ਸ਼ੱਕ ਦੇ ਅਧਾਰ ਤੇ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਗੱਡੀ ਚਾਲਕ ਨੌਜਵਾਨ ਨੇ ਗੱਡੀ ਪਿੱਛੇ ਰੋਕ ਲਈ ਅਤੇ ਆਪਣੇ ਸਮੇਤ ਇੱਕ ਸਾਥੀ ਨਾਲ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਜਦੋਂ ਕਿ ਗੱਡੀ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਪੁਲਸ ਨੇ ਤੁਰੰਤ ਐਕਸ਼ਨ ਲੈਂਦਿਆਂ ਕਾਬੂ ਕਰ ਲਿਆ, ਜਿਨ੍ਹਾਂ ਵਿੱਚ ਮੱਖਣ ਸਿੰਘ ਪੁੱਤਰ ਦਇਆ ਸਿੰਘ ਵਾਸੀ ਭੂਰਾ ਕੋਨਾ ਜ਼ਿਲ੍ਹਾ ਤਰਨ ਤਾਰਨ, ਸੱਜਣ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਕਿਲੀ ਨੌ ਬਾਦ ਫਿਰੋਜ਼ਪੁਰ ਅਤੇ ਵਿਲੀਅਮ ਵਾਸੀ ਜੌੜੀਆਂ ਡੇਰਾ ਬਾਬਾ ਨਾਨਕ ਨੂੰ ਕਾਬੂ ਕਰਨ 'ਤੇ ਉਨ੍ਹਾਂ ਕੋਲੋ 5 ਕਿਲੋ ਹੈਰੋਇਨ, ਇੱਕ 32 ਬੋਰ ਰਿਵਾਲਵਰ ਅਤੇ 5 ਜਿੰਦਾ ਰੌਂਦ ਬਰਾਮਦ ਹੋਏ। ਇਸ ਤੋਂ ਬਾਅਦ ਪੁਲਸ ਨੇ ਉਕਤ ਕਾਬੂ ਕੀਤੇ ਤਿੰਨਾਂ ਵਿਅਕਤੀਆਂ ਪਾਸੋਂ ਮੌਕੇ ਤੇ ਭੱਜਣ ਵਾਲੇ ਨੌਜਵਾਨ ਹਰਪਾਲ ਸਿੰਘ ਭਾਲਾ ਤੇ ਗੁਰਸੇਵਕ ਸਿੰਘ ਸੇਵਕ ਸਮੇਤ ਉਨ੍ਹਾਂ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਗਾਲਿਆ ਜਾਵੇਗਾ ਅਤੇ ਹੋਰ ਜਿਸ ਦੀ ਵੀ ਇਸ ਸ਼ਮੂਲੀਅਤ ਹੋਈ ਇਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8