ਅਜਨਾਲਾ ਵਾਸੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਮੰਤਰੀ ਧਾਲੀਵਾਲ
Saturday, Jul 20, 2024 - 06:19 PM (IST)

ਅਜਨਾਲਾ/ਚੇਤਨਪੁਰਾ (ਨਿਰਵੈਲ)-ਵਿਧਾਨ ਸਭਾ ਹਲਕਾ ਅਜਨਾਲਾ ਵਾਸੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਮੁਸ਼ਕਿਲ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ‘ਆਪ’ ਦੇ ਦਫ਼ਤਰ ਅਜਨਾਲਾ ਵਿਖੇ ਲਾਏ ਗਏ ਜਨਤਾ ਦੇ ਖੁੱਲ੍ਹੇ ਦਰਬਾਰ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਹੱਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਹਲਕਾ ਨਿਵਾਸੀਆਂ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਮੇਰੇ ਨਾਲ ਤੁਰੰਤ ਰਾਬਤਾ ਕਰਨ ਕਿਉਂਕਿ ਪੰਜਾਬ ਸਰਕਾਰ ਹਮੇਸ਼ਾ ਤੁਹਾਡੇ ਨਾਲ ਖੜ੍ਹੀ ਹੈ।ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿੱਥੇ ਪੂਰੇ ਪੰਜਾਬ ਅੰਦਰ ਵੱਖ-ਵੱਖ ਪ੍ਰਾਜੈਕਟਾਂ ਰਾਹੀਂ ਰਿਕਾਰਡਤੋੜ ਵਿਕਾਸ ਕੰਮ ਕਰਵਾ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਅਜਨਾਲਾ ’ਚ ਵੀ ਹਰ ਤਰ੍ਹਾਂ ਦੇ ਕੰਮ ਸ਼ੁਰੂ ਕੀਤੇ ਗਏ ਹਨ ਤਾਂ ਜੋ ਕਾਫ਼ੀ ਸਮੇਂ ਤੋਂ ਵਿਕਾਸ ਪੱਖੋਂ ਪੱਛੜੇ ਹਲਕੇ ਦੀ ਨੁਹਾਰ ਬਦਲੀ ਜਾ ਸਕੇ।
ਇਹ ਵੀ ਪੜ੍ਹੋ- ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8